ਪੰਜਾਬ ਪੁਲਿਸ ਦੀ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ, 6 ਸਾਥੀ ਲਏ ਗਏ ਪੁਲਿਸ ਹਿਰਾਸਤ ‘ਚ

  • ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਜਲਦ ਹੀ ਕਰ ਸਕਦੀ ਹੈ ਗ੍ਰਿਫਤਾਰ

ਮੋਗਾ, 18 ਮਾਰਚ 2023 – ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ‘ਚ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਠ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ ।

ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ। ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ। ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ।

ਦੱਸ ਦਈਏ ਕਿ ਪੰਜਾਬ ਪੁਲਿਸ ਸੇਵਰ ਤੋਂ ਹੀ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ ਅਤੇ ਜਲਦੀ ਹੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਗੌਰਤਲਬ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।

ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ ਪਰ ਜਦੋਂ ਇਹ ਕਾਫ਼ਲਾ ਮਹਿਤਪੁਰ ਨੇੜੇ ਪੁੱਜਾ ਤਾਂ ਪੁਲਿਸ ਫੋਰਸ ਨੇ ਉਸ ਨੂੰ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ਵਿੱਚ ਸਵਾਰ 6 ਵਿਅਕਤੀਆਂ ਨੂੰ ਫੜਿਆ ਗਿਆ ਹੈ ਅਤੇ ਦੋ ਗੱਡੀਆਂ ਜਬਤ ਕਰਨ ਦੀ ਖਬਰ ਹੈ। ਜਦਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ। ਪੁਲਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਿੱਲੀ ਦੇ LG ਨੇ ਕਿਹਾ- ਸਰਕਾਰ ਨਾਲ ਵਿਵਾਦ ‘ਚ ਹੱਦ ਹੋਈ ਪਾਰ: ਹਵਾ ਪੱਤੇ ਝੜ ਦਿੰਦੀ ਹੈ ਪਰ ਰੁੱਖ ਨਾਲ ਰਿਸ਼ਤਾ ਖਤਮ ਨਹੀਂ ਹੁੰਦਾ

6 ਸਾਲ ਦੇ ਬੱਚੇ ਦਾ ਕ+ਤ+ਲ ਮਾਮਲਾ: ਤਿੰਨ ਗ੍ਰਿਫਤਾਰ