ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੂਜਾ ਇੰਟਰਵਿਊ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ‘ਚ ਚੱਲੀ ਤਲਾਸ਼ੀ ਮੁਹਿੰਮ

  • ਫ਼ਿਰੋਜ਼ਪੁਰ ਤੇ ਫਰੀਦਕੋਟ ਜੇਲ੍ਹਾਂ ‘ਚੋਂ ਕਈ ਮੋਬਾਇਲ ਫ਼ੋਨ ਤੇ ਹੋਰ ਪਾਬੰਦੀਸੁਦਾ ਸਮਾਨ ਬਰਾਮਦ

ਚੰਡੀਗੜ੍ਹ, 18 ਮਾਰਚ 2023 – ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਹੋਰ ਇੰਟਰਵਿਊ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਅੱਜ ਸ਼ਨੀਵਾਰ ਨੂੰ 11 ਮੋਬਾਈਲ ਬਰਾਮਦ ਹੋਏ ਹਨ। ਜੇਲ੍ਹ ਅਧਿਕਾਰੀਆਂ ਨੇ ਬੈਰਕ ਦੇ ਅੰਦਰ ਬਣੇ ਖੰਭੇ ਤੋਂ 3 ਮੋਬਾਈਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਐਨਐਸਜੇਡੀ ਮਸ਼ੀਨ ਰਾਹੀਂ ਛੇ ਮੋਬਾਈਲ ਬਰਾਮਦ ਕੀਤੇ ਗਏ ਹਨ।

ਅਧਿਕਾਰੀਆਂ ਨੇ ਬੈਰਕ ਨੰਬਰ 11 ‘ਤੇ ਛਾਪਾ ਮਾਰ ਕੇ ਹਵਾਲਾਤੀ ਕਰਨ ਤੋਂ ਇੱਕ ਮੋਬਾਈਲ ਅਤੇ ਹਵਾਲਾਤੀ ਰਮੇਸ਼ ਕੋਲੋਂ ਇੱਕ ਮੋਬਾਈਲ ਬਰਾਮਦ ਕੀਤਾ ਹੈ। ਥਾਣਾ ਸਿਟੀ ਪੁਲੀਸ ਨੇ ਜੇਲ੍ਹ ਵਿੱਚੋਂ ਬਰਾਮਦ ਹੋਏ 11 ਮੋਬਾਈਲਾਂ ਨੂੰ ਕਬਜ਼ੇ ਵਿੱਚ ਲੈ ਕੇ ਦੋ ਕੈਦੀਆਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਦੂਜੇ ਪਾਸੇ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ 18 ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਹੋਈਆਂ ਹਨ। ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 8 ਸਿਮ, 9 ਹੈੱਡਫੋਨ, 10 ਚਾਰਜਰ, ਡਾਟਾ ਕੇਬਲ, ਬੀੜੀ, ਜ਼ਰਦਾ ਅਤੇ ਹੀਟਰ ਸਪਰਿੰਗ ਬਰਾਮਦ ਹੋਏ ਹਨ।ਹਵਾਲਾਤੀਆਂ ਤੋਂ 2 ਫੋਨ ਬਰਾਮਦ ਹੋਏ ਜਦਕਿ 16 ਫੋਨਾਂ ਸਮੇਤ ਬਾਕੀ ਸਾਮਾਨ ਲਾਵਾਰਿਸ ਹਾਲਤ ‘ਚ ਬਰਾਮਦ ਕੀਤਾ ਗਿਆ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਦੋ ਹਵਾਲਾਤੀਆਂ ਸਮੇਤ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

6 ਸਾਲ ਦੇ ਬੱਚੇ ਦਾ ਕ+ਤ+ਲ ਮਾਮਲਾ: ਤਿੰਨ ਗ੍ਰਿਫਤਾਰ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਠੱਪ