- ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਿਆ ਜਾਵੇਗਾ,
- ਨਾਮ ਬਦਲਣ ਦੀ ਸਿਫਾਰਸ਼ ਕੇਂਦਰੀ ਹਵਾਈ ਮੰਤਰੀ ਨੂੰ ਕੀਤੀ ਜਾਵੇਗੀ
ਚੰਡੀਗੜ੍ਹ, 22 ਮਾਰਚ 2023 – ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਕਾਰਵਾਈ ਦੌਰਾਨ ਪੰਜਾਬ ਦੇ ਹਲਵਾਰਾ ਏਅਰਪੋਰਟ ਦਾ ਨਾਮ ਬਦਲਣ ਵਾਸਤੇ ਵਿਧਾਨ ਸਭਾ ਵਿਚ ਇੱਕ ਮਤਾ ਪਾਸ ਕੀਤਾ ਗਿਆ ਹੈ। ਮਤੇ ਮੁਤਾਬਿਕ ਹਲਵਾਰਾ ਏਅਰਪੋਰਟ ਦਾ ਨਾਮ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਣ ਦੀ ਸਿਫਾਰਸ਼ ਕੇਂਦਰੀ ਹਵਾਈ ਮੰਤਰੀ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਵੱਲੋਂ ਇਹ ਮਤਾ ਪੇਸ਼ ਕੀਤਾ ਗਿਆ ਸੀ।
ਅੱਜ ਦੀ ਕਾਰਵਾਈ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਵਿਰੋਧੀ ਸਦਨ ‘ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਹਨ।