ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਚੰਡੀਗੜ੍ਹ, 22 ਮਾਰਚ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰ ਲਈਆਂ ਜਾਣਗੀਆਂ। ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਸੰਬੋਧਨ ਦੌਰਾਨ ਕਿਹਾ ਕਿ, ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਸੂਬੇ ਦੇ ਅੰਦਰ ਸਕੂਲਾਂ, ਕਾਲਜਾਂ ਤੇ ਹੋਰਨਾਂ ਅਦਾਰਿਆਂ ਵਿਚ ਛੁੱਟੀ ਹੋਇਆ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ, ਅਸੀਂ ਬਹੁਤ ਜਲਦ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਾਂਗੇ।

ਭਗਵੰਤ ਮਾਨ ਨੇ ਇਸ ਮੁੱਦੇ ‘ਤੇ ਉਸਾਰੂ ਬਹਿਸ ਵਿੱਚ ਹਿੱਸਾ ਲੈਣ ਅਤੇ ਬਿੱਲ ‘ਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਸ਼ਵਨੀ ਸ਼ਰਮਾ ਅਤੇ ਨਛੱਤਰ ਪਾਲ ਸਮੇਤ ਵਿਰੋਧੀ ਧਿਰ ਦੇ ਹੋਰ ਵਿਧਾਇਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਇੱਕ ਹੋਰ ਏਅਰਪੋਰਟ ਦਾ ਬਦਲਿਆ ਜਾਵੇਗਾ ਨਾਮ, ਵਿਧਾਨ ਸਭਾ ‘ਚ ਮਤਾ ਹੋਇਆ ਪਾਸ

ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੀ ਪੰਜਾਬ ਪੁਲਿਸ, ਪਰਿਵਾਰ ਤੋਂ ਹੋਈ ਪੁੱਛਗਿੱਛ