ਚੰਡੀਗੜ੍ਹ, 22 ਮਾਰਚ 2023 – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਭਾਲ ਲਈ ਪੁਲਿਸ ਦੀ ਮੁਹਿੰਮ ਲਗਾਤਾਰ ਚੌਥੇ ਦਿਨ ਵੀ ਜਾਰੀ ਹੈ। ਜਿਸ ਬਾਈਕ ‘ਤੇ ਉਹ ਭੱਜ ਗਿਆ ਸੀ, ਉਸ ਨੂੰ ਪੁਲਸ ਨੇ ਬੁੱਧਵਾਰ ਨੂੰ ਬਰਾਮਦ ਕਰ ਲਿਆ ਹੈ। ਬਾਈਕ ਜਲੰਧਰ ਤੋਂ ਕਰੀਬ 45 ਕਿਲੋਮੀਟਰ ਦੂਰ ਦਾਰਾਪੁਰ ਇਲਾਕੇ ‘ਚ ਪਈ ਮਿਲੀ। ਦੂਜੇ ਪਾਸੇ ਪੁਲਿਸ ਨੇ ਦੁਪਹਿਰ 12 ਵਜੇ ਦੇ ਕਰੀਬ ਅੰਮ੍ਰਿਤਪਾਲ ਦੀ ਮਾਂ ਤੋਂ ਪੁੱਛਗਿੱਛ ਕੀਤੀ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਸ ਮਾਮਲੇ ਦੀ ਜਾਂਚ ਕੀਤੀ ਗਈ ਹੈ।
ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਖਾਤਿਆਂ ਦੀ ਜਾਂਚ ਸ਼ੁਰੂ ਹੋ ਗਈ ਹੈ। ਸੂਤਰਾਂ ਮੁਤਾਬਕ ਜਾਂਚ ਦੌਰਾਨ ਕਈ ਗੱਲਾਂ ਸਾਹਮਣੇ ਆਈਆਂ ਹਨ, ਜਿਸ ਬਾਰੇ ਸੀਨੀਅਰ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਪੁਲਿਸ ਕਿਰਨਦੀਪ ਕੌਰ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਦਾ ਸੰਪਰਕ ਕਿਸ-ਕਿਸ ਨਾਲ ਸੀ ਤੇ ਕਿਸ ਨਾਲ ਗੱਲਬਾਤ ਕਰਦੀ ਸੀ।
ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਬਾਰੇ ਪਤਾ ਲੱਗਿਆ ਹੈ ਕਿ ਉਹ ਬੱਬਰ ਖਾਲਸਾ ਦੀ ਸਰਗਰਮ ਮੈਂਬਰ ਹੈ। ਇੱਕ ਹਿੰਦੀ ਨਿਊਜ਼ ਵੈਬਸਾਈਟ ਦੀ ਖ਼ਬਰ ਅਨੁਸਾਰ ਕਿਰਨਦੀਪ ਬੱਬਰ ਖਾਲਸਾ ਲਈ ਫੰਡ ਇਕੱਠਾ ਕਰਦੀ ਹੈ। 2020 ਵਿੱਚ, ਉਸਨੂੰ ਅਤੇ 5 ਲੋਕਾਂ ਨੂੰ ਬੱਬਰ ਖਾਲਸਾ ਲਈ ਪੈਸਾ ਇਕੱਠਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਖਾਲਿਸਤਾਨ ਮੂਵਮੈਂਟ ਨੂੰ ਬਰਤਾਨੀਆ ਤੋਂ ਫੰਡਿੰਗ ਕਰ ਰਹੀ ਸੀ।