ਗੁਜਰਾਤ, 23 ਮਾਰਚ 2023- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਚੋਰ’ ਕਹਿਣ ਦੇ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਸੁਣਵਾਈ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮੁਜ਼ਰਮ ਕਰਾਰ ਦਿੱਤਾ ਹੈ। ਅਦਾਲਤ ਨੇ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।
ਇਹ ਮਾਮਲਾ 2019 ਦਾ ਹੈ ਜਦੋਂ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਪੀਐਮ ਮੋਦੀ ਦੇ ਉਪਨਾਮ ‘ਤੇ ਟਿੱਪਣੀ ਕੀਤੀ ਸੀ। ਦਰਅਸਲ ਮੋਦੀ ਸਰਨੇਮ ‘ਤੇ ਟਿੱਪਣੀ ਕਰਨ ‘ਤੇ ਰਾਹੁਲ ਖਿਲਾਫ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਰਾਹੁਲ ਗਾਂਧੀ ਦੇ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਰਾਹੁਲ ਨੇ ਕਥਿਤ ਤੌਰ ‘ਤੇ ਕਿਹਾ ਸੀ, ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਹੀ ਕਿਉਂ ਹੈ ?’ ਰਾਹੁਲ ਦੀ ਇਸ ਟਿੱਪਣੀ ਵਿਰੁੱਧ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਅੱਜ ਫੈਸਲਾ ਸੁਣਾਇਆ ਹੈ।