ਅੰਮ੍ਰਿਤਪਾਲ ਨੇ ਫਰਵਰੀ ‘ਚ ਬ੍ਰਿਟਿਸ਼ ਨਾਗਰਿਕਤਾ ਲਈ ਦਿੱਤੀ ਹੋਈ ਸੀ ਅਰਜ਼ੀ

ਚੰਡੀਗੜ੍ਹ, 24 ਮਾਰਚ 2023 – ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਹੁਣ ਯੂਨਾਈਟਿਡ ਕਿੰਗਡਮ (ਯੂ.ਕੇ.) ਦੀ ਨਾਗਰਿਕਤਾ ਚਾਹੁੰਦਾ ਸੀ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਨੇ ਫਰਵਰੀ ਵਿੱਚ ਬ੍ਰਿਟਿਸ਼ ਨਾਗਰਿਕਤਾ ਲਈ ਅਰਜ਼ੀ ਦਿੱਤੀ ਸੀ।

ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਬ੍ਰਿਟੇਨ ਦੀ ਨਾਗਰਿਕ ਹੈ ਅਤੇ ਇਸ ਦੇ ਆਧਾਰ ‘ਤੇ ਅੰਮ੍ਰਿਤਪਾਲ ਨੇ ਬ੍ਰਿਟਿਸ਼ ਨਾਗਰਿਕਤਾ ਲਈ ਅਪਲਾਈ ਵੀ ਕੀਤਾ ਸੀ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਦੀ ਅਰਜ਼ੀ ਬਰਤਾਨਵੀ ਅਧਿਕਾਰੀਆਂ ਕੋਲ ਪੈਂਡਿੰਗ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ‘ਤੇ ਫੈਸਲਾ ਲੈਣਾ ਹੈ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਹੁਣ ਦੇਸ਼ ਛੱਡਣ ਦੀ ਯੋਜਨਾ ਬਣਾ ਰਿਹਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੀ ਪਰਿਣੀਤੀ ਚੋਪੜਾ ਰਾਘਵ ਚੱਢਾ ਨੂੰ ਡੇਟ ਕਰ ਰਹੀ ਹੈ ? 24 ਘੰਟਿਆਂ ਵਿੱਚ ਦੋ ਵਾਰ ਇਕੱਠੇ ਦੇਖਿਆ ਗਿਆ

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ