ਮਾਨ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ

  • ਸੰਕਟ ਦੀ ਇਸ ਘੜੀ ‘ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ

ਚੰਡੀਗੜ੍ਹ, 28 ਮਾਰਚ 2023: ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਇਹ ਫੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨੁਕਸਾਨ ਦੀ ਭਰਪਾਈ ਤੋਂ ਬਾਅਦ ਇਸ ਰਕਮ ਦੀ ਵਾਪਸੀ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਰਜਾ ਮੋੜਨ ਲਈ ਹੋਰ ਸਮਾਂ ਮਿਲੇਗਾ ਅਤੇ ਕਰਜਾ ਨਾ ਮੋੜ ਸਕਣ ਵਾਲੇ ਕਿਸਾਨਾਂ ਦਾ ਜੁਰਮਾਨਾ ਲੱਗਣ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਦੀਆਂ ਸਹਿਕਾਰੀ ਸਭਾਵਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਥੋੜ੍ਹੇ ਸਮੇਂ ਦੇ ਫਸਲੀ ਕਰਜੇ ਵਜੋਂ ਕਰੋੜਾਂ ਰੁਪਏ ਪ੍ਰਤੀ ਫਸਲ ਕਰਜਾ ਦਿੰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਕਿਸਾਨਾਂ ਲਈ ਅਹਿਮ ਰਿਆਇਤ ਅਤੇ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ਵਿੱਚ ਵਾਧੇ ਦੇ ਨਤੀਜੇ ਵਜੋਂ ਵੱਡੀ ਗਿਣਤੀ ਕਿਸਾਨ ਡਿਫਾਲਟਰ ਹੋਣ ਤੋਂ ਬਚਣਗੇ ਅਤੇ ਅਗਲੀ ਫਸਲ ਲਈ ਕਰਜਾ ਲੈਣ ਦੇ ਯੋਗ ਬਣ ਜਾਣਗੇ। ਮਾਨ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਘਰ ਦੀ ਛੱਤ ਤੇ ਲਾਏ ਸੀ ਪੋਸਤ ਦੇ ਬੂਟੇ, ਪੁਲਿਸ ਨੇ 280 ਬੂਟਿਆਂ ਸਮੇਤ ਇੱਕ ਕੀਤਾ ਗ੍ਰਿਫ਼ਤਾਰ