- 10 ਮਈ ਨੂੰ ਵੋਟਿੰਗ
- 13 ਨੂੰ ਆਵੇਗਾ ਨਤੀਜਾ
- ਚੋਣ ਜ਼ਾਬਤਾ ਹੋਇਆ ਲਾਗੂ
ਜਲੰਧਰ, 29 ਮਾਰਚ 2023 – ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਜ਼ਿਮਨੀ ਚੋਣ ਲਈ ਮਿਤੀ ਦਾ ਐਲਾਨ ਕਰ ਦਿੱਤਾ ਹੈ। ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀਟ ਲਈ 10 ਮਈ ਨੂੰ ਚੋਣ ਹੋਵੇਗੀ।
ਚੋਣ ਕਮਿਸ਼ਨ ਨੇ ਆਪਣੇ ਜਾਰੀ ਬਿਆਨ ਵਿੱਚ ਕਿਹਾ ਕਿ 10 ਮਈ ਨੂੰ ਵੋਟਾਂ ਪੈਣ ਤੋਂ ਬਾਅਦ ਤਿੰਨ ਦਿਨ ਬਾਅਦ 13 ਮਈ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਜ਼ਿਮਨੀ ਚੋਣ ਦਾ ਨਤੀਜਾ ਉਸੇ ਦਿਨ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਦੇ ਐਲਾਨ ਤੋਂ ਬਾਅਦ ਜਲੰਧਰ ਲੋਕ ਸਭਾ ਹਲਕੇ ਵਿੱਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹੁਣ ਕੇਂਦਰ ਅਤੇ ਰਾਜ ਸਰਕਾਰ ਦਾ ਕੋਈ ਵੀ ਮੰਤਰੀ ਕੋਈ ਐਲਾਨ ਨਹੀਂ ਕਰ ਸਕੇਗਾ।