ਚੰਡੀਗੜ੍ਹ, 30 ਮਾਰਚ 2023 – ਭਾਰਤੀ ਰਿਜ਼ਰਵ ਬੈਂਕ ਨੇ ਆਗਾਮੀ ਹਾੜ੍ਹੀ ਦੇ ਸੀਜ਼ਨ ਵਿੱਚ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 29,000 ਰੁਪਏ ਦੀ ਕੈਸ਼-ਕ੍ਰੈਡਿਟ ਲਿਮਟ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਉਣ ਵਾਲੇ ਸੀਜ਼ਨ ਲਈ ਸੀਸੀਐਲ ਵਜੋਂ ਪਹਿਲਾਂ ਹੀ 25,445 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ।
ਮਾਨ ਨੇ ਦੱਸਿਆ ਕਿ ਇਸ ਦੇ ਨਾਲ ਹੀ ਕੇਂਦਰੀ ਬੈਂਕ ਨੇ ਇਸ ਸੀਜ਼ਨ ਦੀ ਕਣਕ ਦੀ ਖਰੀਦ ਲਈ ਸੂਬਾ ਸਰਕਾਰ ਵੱਲੋਂ ਮੰਗੀ ਗਈ ਸੀ.ਸੀ.ਐਲ ਦੀ ਵੱਡੀ ਰਕਮ ਜਾਰੀ ਕਰ ਦਿੱਤੀ ਹੈ। ਸੀਸੀਐਲ ਨੂੰ ਸਮੇਂ ਸਿਰ ਜਾਰੀ ਕਰਨ ਲਈ ਕੇਂਦਰ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਮੌਜੂਦਾ ਸੀਜ਼ਨ ਵਿੱਚ ਕਣਕ ਦੀ ਤੇਜ਼ੀ ਨਾਲ ਖਰੀਦ ਨੂੰ ਜਾਰੀ ਰੱਖਣ ਵਿੱਚ ਮਦਦ ਕਰੇਗਾ। ਉਨ੍ਹਾਂ ਬੁੱਧਵਾਰ ਨੂੰ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਕਣਕ ਦੇ ਇੱਕ-ਇੱਕ ਦਾਣੇ ਦੀ ਖਰੀਦ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖਰੀਦ ਅਤੇ ਸੰਭਾਲ ਲਈ ਠੋਸ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਕੇ 31 ਮਈ ਨੂੰ ਚੱਲ ਰਹੇ ਆਰ.ਐਮ.ਐਸ.