ਚੰਡੀਗੜ੍ਹ, 31 ਮਾਰਚ 2023 – ਅੰਮ੍ਰਿਤਪਾਲ ਵੱਲੋਂ ਆਤਮ ਸਮਰਪਣ ਲਈ ਤਿੰਨ ਸ਼ਰਤਾਂ ਰੱਖਣ ਵਾਲੀ ਖ਼ਬਰ ਗ਼ਲਤ ਸਹੀ ਨਹੀਂ ਹੈ ਜੋ ਕੇ ਸੋਸ਼ਲ ਮੀਡੀਆ ਦੇ ਬਹੁਤ ਸਾਰੇ ਵੈੱਬ ਚੈਨਲਾਂ ‘ਤੇ ਪ੍ਰਸਾਰਿਤ ਕੀਤੀ ਗਈ ਹੈ। ਇਸ ਸੰਬੰਧੀ ਪੰਜਾਬ ਪੁਲਿਸ ਨੇ ਟਵੀਟ ਕਰਕੇ ਸਪੱਸ਼ਟੀਕਰਨ ਦਿੱਤਾ ਹੈ ਕੇ ਇਹ ਖ਼ਬਰ ਬਿਲਕੁਲ ਗ਼ਲਤ ਹੈ। ਪੰਜਾਬ ਪੁਲਿਸ ਨੇ ਆਪਣੇ ਟਵੀਟ ‘ਚ ਸਾਰੇ ਮੀਡੀਆ ਚੈਨਲਾਂ ਨੂੰ ਕਿਹਾ ਹੈ ਕਿ ਖ਼ਬਰਾਂ ਨੂੰ ਸਾਂਝਾ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰੋ, ਸਾਰੇ ਨਾਗਰਿਕਾਂ ਨੂੰ ਅਪੀਲ ਹੈ ਕਿ ਜਾਅਲੀ ਖ਼ਬਰਾਂ ਨਾ ਫੈਲਾਉਣ।
ਇਸ ਤੋਂ ਪਹਿਲਾਂ ਖ਼ਬਰ ਆ ਰਹੀ ਸੀ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਹੀ ਲੁਕਿਆ ਹੋਇਆ ਹੈ ਅਤੇ ਉਹ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਬਠਿੰਡਾ ਦੇ ਤਲਵੰਡੀ ਸਾਹਿਬ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰ ਸਕਦਾ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਦੋਵਾਂ ਥਾਵਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ।
ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਬਹੁਤ ਸਾਰੇ ਵੈੱਬ ਚੈਨਲਾਂ ‘ਤੇ ਖਬਰ ਵੀ ਚਲਾਈ ਗਈ ਸੀ ਕੇ ਅੰਮ੍ਰਿਤਪਾਲ ਨੇ ਆਤਮ ਸਮਰਪਣ ਲਈ ਤਿੰਨ ਸ਼ਰਤਾਂ ਰੱਖੀਆਂ ਹਨ। ਪਹਿਲਾ- ਪੁਲਿਸ ਹਿਰਾਸਤ ਵਿਚ ਉਸ ਨਾਲ ਕੁੱਟਮਾਰ ਨਾ ਕੀਤੀ ਜਾਵੇ। ਦੂਜਾ- ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ। ਤੀਜਾ- ਉਸ ਦੇ ਸਮਰਪਣ ਨੂੰ ਗ੍ਰਿਫਤਾਰੀ ਨਾ ਕਿਹਾ ਜਾਵੇ। ਪਰ ਪੰਜਾਬ ਪੁਲਿਸ ਨੇ ਹੁਣ ਇਸ ਦੀ ਪੁਸ਼ਟੀ ਕੀਤੀ ਹੈ ਕੇ ਇਹ ਖ਼ਬਰ ਬਿਲਕੁਲ ਗ਼ਲਤ ਹੈ। ਅੰਮ੍ਰਿਤਪਾਲ ਵੱਲੋਂ ਆਤਮ ਸਮਰਪਣ ਬਾਰੇ ਪੰਜਾਬ ਪੁਲਿਸ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ।