ਲੁਧਿਆਣਾ ‘ਚ ਲੱਕੜ ਪੁਲ ਤੋਂ ਸ਼ੱਕੀ ਹਾਲਾਤਾਂ ‘ਚ ਡਿੱਗੀ ਨੌਜਵਾਨ ਕੁੜੀ, ਨਾਲ ਦੀ ਸਹੇਲੀ ਹੋਈ ਮੌਕੇ ਤੋਂ ਫਰਾਰ

ਲੁਧਿਆਣਾ, 31 ਮਾਰਚ 2023 – ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਲੱਕੜ ਪੁਲ ਤੋਂ ਇੱਕ ਲੜਕੀ ਦੇ ਹੇਠਾਂ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਲੜਕੀ ਕਰੀਬ 20 ਤੋਂ 25 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗੀ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਆਪਣੀ ਦੋਸਤ ਨਾਲ ਫਿਲਮ ਦੇਖ ਕੇ ਮਾਲ ਤੋਂ ਆ ਰਹੀ ਸੀ। ਲੜਕੀ ਦੇ ਹੇਠਾਂ ਡਿੱਗਣ ਤੋਂ ਬਾਅਦ ਉਸ ਦੀ ਦੋਸਤ ਘਬਰਾ ਕੇ ਭੱਜ ਗਈ। ਲੜਕੀ ਨੂੰ ਡਿੱਗਦਾ ਦੇਖ ਕੇ ਲੋਕਾਂ ਨੇ ਤੁਰੰਤ ਉਸ ਨੂੰ ਪਾਰਕ ‘ਚ ਲਿਟਾ ਦਿੱਤਾ। ਲੜਕੀ ਬੇਹੋਸ਼ੀ ਦੀ ਹਾਲਤ ਵਿਚ ਸੀ। ਲੋਕਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ।

ਹਾਦਸੇ ਦੇ ਤੁਰੰਤ ਬਾਅਦ ਲੋਕਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੀਸੀਆਰ ਸਟਾਫ ਮੌਕੇ ’ਤੇ ਪੁੱਜ ਗਿਆ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਐਂਬੂਲੈਂਸ ਬੁਲਾਈ। ਐਂਬੂਲੈਂਸ ਸਟਾਫ ਨੇ ਮੌਕੇ ‘ਤੇ ਪਹੁੰਚ ਕੇ ਬੱਚੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਅਨੁਸਾਰ ਲੜਕੀ ਦੇ ਹੱਥ ਵਿੱਚ ਫਰੈਕਚਰ ਹੋ ਗਿਆ ਹੈ। ਇਸ ਦੇ ਨਾਲ ਹੀ ਉਸ ਨੂੰ ਕਈ ਹੋਰ ਥਾਵਾਂ ‘ਤੇ ਵੀ ਸੱਟਾਂ ਲੱਗੀਆਂ ਹਨ। ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਫਿਲਹਾਲ ਬੱਚੀ ਨੂੰ ਸੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਮਾਮਲਾ ਸ਼ੱਕੀ ਹੈ। ਲੜਕੀ ਦੇ ਠੀਕ ਹੋਣ ਤੋਂ ਬਾਅਦ ਹੀ ਪੁਲਸ ਉਸ ਤੋਂ ਮਾਮਲੇ ਦੀ ਜਾਣਕਾਰੀ ਲਵੇਗੀ। ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

28 ਘੰਟਿਆਂ ‘ਚ ਅੰਮ੍ਰਿਤਪਾਲ ਦੀ ਦੂਜੀ ਵੀਡੀਓ ਆਈ, ਕਿਹਾ ਵਿਦੇਸ਼ ਨਹੀਂ ਭੱਜਾਂਗਾ, ਜਲਦ ਆਵਾਂਗਾ ਸਾਹਮਣੇ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ