ਸੁਖਬੀਰ ਬਾਦਲ ਨੇ ਸੱਦੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ

  • ਮੀਟਿੰਗ 1 ਅਪ੍ਰੈਲ ਨੂੰ ਪਾਰਟੀ ਦੇ ਮੁੱਖ ਦਫਤਰ ‘ਚ ਹੋਵੇਗੀ
  • ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਲਈ ਘੜੀ ਜਾਵੇਗੀ ਰਣਨੀਤੀ

ਚੰਡੀਗੜ੍ਹ, 31 ਮਾਰਚ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਸੁਖਬੀਰ ਵੱਲੋਂ ਇਹ ਮੀਟਿੰਗ 1 ਅਪ੍ਰੈਲ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਸੱਦੀ ਗਈ ਹੈ।

ਇਸ ਸੰਬੰਧੀ ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਲਈ ਰਣਨੀਤੀ ਘੜੀ ਜਾਵੇਗੀ।ਇਸ ਵਿਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਉਪਰੰਤ 2 ਵਜੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਬਟਾਲਾ ਦੇ ਪਿੰਡ ਸੰਗਤਪੁਰਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਇਕ ਪੁਲਿਸ ਮੁਲਾਜ਼ਮ ਜ਼ਖ਼ਮੀ