ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੇ 10.17 ਕਰੋੜ ਰੁਪਏ ਜਾਰੀ

  • ਸੁਗਰਫੈਡ ਦੇ ਚੇਅਰਮੈਨ, ਬੱਲੂਆਣਾ ਅਤੇ ਫਾਜਿ਼ਲਕਾ ਦੇ ਵਿਧਾਇਕਾਂ ਅਤੇ ਐਮਡੀ ਸੁਗਰਫੈਡ ਨੇ ਵੱਡੇ ਲਾਭਪਾਤਰੀਆਂ ਨੂੰ ਚੈਕ
  • ਪਹਿਲੀ ਵਾਰ ਹੋਇਆ ਕਿ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ 70 ਫੀਸਦੀ ਹਿੱਸਾ ਅਦਾ ਕੀਤਾ

ਫਾਜ਼ਿਲਕਾ, 3 ਅਪ੍ਰੈਲ 2023 – ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾf਼ਜਲਕਾ ਦੀ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੀਆਂ ਲਗਭਗ ਤਿੰਨ ਸਾਲਾਂ ਤੋਂ ਰੁਕੀਆਂ ਤਨਖਾਹਾਂ ਦੇ 10.17 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਮਿੱਲ ਵਿਖੇ ਅੱਜ ਹੋਏ ਇਕ ਸਮਾਗਮ ਦੌਰਾਨ ਸੁਗਰਫੈਡ ਦੇ ਚੇਅਰਮੈਨ ਸ੍ਰੀ ਨਵਦੀਪ ਸਿੰਘ ਜੀਦਾ, ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਸੁਗਰਫੈਡ ਦੇ ਐਮਡੀ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਲਾਭਪਾਤਰੀਆਂ ਨੂੰ ਬਕਾਇਆ ਤਨਖਾਹ ਦੇ ਚੈਕ ਤਕਸੀਮ ਕੀਤੇ।

ਇਸ ਮੌਕੇ ਬੋਲਦਿਆਂ ਪੰਜਾਬ ਸੂਗਰਫੈਡ ਦੇ ਚੇਅਰਮੈਨ ਸ੍ਰੀ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਗੰਨਾ ਮਿੱਲ ਬੰਦ ਨਹੀਂ ਕੀਤੀ ਜਾਵੇਗੀ ਅਤੇ ਕਿਸਾਨ ਵੱਧ ਤੋਂ ਵੱਧ ਗੰਨਾ ਲਗਾਉਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਗੰਨੇ ਦੀ ਸਭ ਤੋਂ ਉਚੀ ਕੀਮਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਰਮਚਾਰੀਆਂ ਦੇ ਬਕਾਏ ਜਾਰੀ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ।

ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮਿੱਲ ਕਰਮਚਾਰੀਆਂ ਦੀ ਸਲਾਘਾ ਕਰਦਿਆਂ ਕਿਹਾ ਜਿੰਨ੍ਹਾਂ ਨੇ ਭਾਰੀ ਮੁਸਕਿਲਾਂ ਦੇ ਬਾਵਜੂਦ ਮਿੱਲ ਨੂੰ ਜਾਰੀ ਰੱਖਿਆ। ਉਨ੍ਹਾਂ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਇਸ ਮਿੱਲ ਨੂੰ ਬੰਦ ਕਰਨਾ ਚਾਹੁੰਦੀਆਂ ਸਨ ਪਰ ਹੁਣ ਇਹ ਸਰਕਾਰ ਇਸ ਮਿੱਲ ਨੂੰ ਲਗਾਤਾਰ ਚਲਾਏਗੀ ਅਤੇ ਕਿਸਾਨਾਂ ਨੂੰ ਵੀ ਅਦਾਇਗੀਆਂ ਸਮੇਂ ਸਿਰ ਹੋਣਗੀਆਂ।

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਨੇ ਖੇਤੀ ਨੂੰ ਅਣਗੌਲਿਆ ਕੀਤਾ ਹੋਇਆ ਸੀ ਅਤੇ ਕਿਸਾਨਾਂ ਦੀ ਭਲਾਈ ਲਈ ਕੋਈ ਉਪਰਾਲੇ ਨਹੀਂ ਕੀਤੇ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀ ਬਾਕੀ ਅਦਾਇਗੀ ਵੀ ਜਲਦ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਉਹ ਵੀ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਤਾਂ ਜ਼ੋ ਜਿਆਦਾ ਤੋਂ ਜਿਆਦਾ ਕਿਸਾਨ ਗੰਨੇ ਦੀ ਖੇਤੀ ਕਰਨ।

ਇਸ ਤੋਂ ਪਹਿਲਾਂ ਬੋਲਦਿਆਂ ਸੂਗਰਫੈਡ ਦੇ ਐਮਡੀ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕਿ ਰਾਜ ਦੀਆਂ ਸਾਰੀਆਂ 9 ਖੰਡ ਮਿੱਲਾਂ ਵਿਚ ਕਿਸਾਨਾਂ ਨੂੰ ਬਣਦੀ ਫਸਲ ਦੀ ਕੁੱਲ ਰਕਮ ਦੀ 70 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਤਰਾਂ ਮਿੱਲਾਂ ਨੇ ਇਸ ਵਾਰ ਸਰਕਾਰ ਵੱਲੋਂ ਲੋਨ ਦੇਣ ਦੀ ਬਜਾਏ 126 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲਾਂ ਵਿਚ ਗੰਨੇ ਤੋਂ ਖੰਡ ਦੀ ਰਿਕਵਰੀ 9 ਫੀਸਦੀ ਦੇ ਲਗਭਗ ਹੁੰਦੀ ਸੀ ਪਰ ਇਸ ਸਾਲ ਇਹ 9.38 ਫੀਸਦੀ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਗੰਨੇ ਹੇਠ ਰਕਬਾ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਗੰਨਾਂ ਇਕ ਬਿਹਤਰ ਫਸਲ ਹੈ।

ਇਸ ਮੌਕੇ ਸਥਾਨਕ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਸਿਹਾਗ, ਕੈਲਾਸ਼ ਰਾਣੀ, ਮਿੱਲ ਦੇ ਜਨਰਲ ਮੈਨੇਜਰ ਸ੍ਰੀ ਏ.ਕੇ. ਤਿਵਾੜੀ ਸਮੇਤ ਇਲਾਕੇ ਦੇ ਗੰਨਾ ਉਤਪਾਦਕ, ਮਿੱਲ ਕਰਮਚਾਰੀ ਅਤੇ ਹੋਰ ਪਤਵੰਤੇ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਰਸੀਨ ਦੀ ਆੜ ਵਿੱਚ ਉਗਾਈ ਸੀ ਪੋਸਤ, 22 ਕਿਲੋ ਬੂਟਿਆਂ ਸਮੇਤ ਇੱਕ ਗ੍ਰਿਫ਼ਤਾਰ

ਮੂਸੇਵਾਲਾ ਦੇ ਘਰ ਪਹੁੰਚੇ ਸਿੱਧੂ: ਕ+ਤ+ਲ ਤੋਂ ਬਾਅਦ ਪਰਿਵਾਰ ਨਾਲ ਪਹਿਲੀ ਮੁਲਾਕਾਤ