ਨਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਜਾਰੀ, ਇਕ ਪੋਕਲੇਨ ਮਸ਼ੀਨ ਤੇ ਚਾਰ ਟਿੱਪਰ ਜ਼ਬਤ ਕੀਤੇ: ਮੀਤ ਹੇਅਰ

ਚੰਡੀਗੜ੍ਹ, 4 ਅਪਰੈਲ 2023 – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਨਿਰੰਤਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲੇ ਅੰਦਰ ਸਵਾਂ ਨਦੀ ਨੇੜਿਓ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕੀਤੇ ਗਏ ਹਨ।

ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਇਹ ਕਾਰਵਾਈ ਸਵਾਂ ਨਦੀ ਦੇ ਸੱਜੇ ਪਾਸੇ ਗੈਰ ਕਾਨੂੰਨੀ ਖਣਨ ਕਰ ਰਹੀ ਇਕ ਪੋਕਲੇਨ ਮਸ਼ੀਨ ਅਤੇ ਪੰਜ ਟਿੱਪਰਾਂ ਉਤੇ ਛਾਪੇਮਾਰੀ ਕੀਤੀ ਗਈ। ਇਕ ਟਿੱਪਰ ਡਰਾਈਵਰ ਟਿੱਪਰ ਨੂੰ ਲੈ ਕੇ ਭੱਜ ਗਿਆ ਜਿਸ ਦਾ ਨੰਬਰ ਨੋਟ ਕਰ ਲਿਆ ਅਤੇ ਉਸ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਜਦੋਂ ਕਿ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕਰ ਲਏ ਗਏ।

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਖਣਨ ਵਿਭਾਗ ਵੱਲੋਂ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਵੇਚਿਆ ਜਾ ਰਿਹਾ ਹੈ। ਹੁਣ ਤੱਕ ਆਮ ਲੋਕ 5.05 ਲੱਖ ਮੀਟਰਿਕ ਟਨ ਸਸਤਾ ਰੇਤਾ ਖਰੀਦ ਚੁੱਕੇ ਹਨ ਜਿਸ ਨਾਲ ਮਜ਼ਦੂਰਾਂ ਨੂੰ ਵੀ ਰੋਜ਼ਗਾਰ ਮਿਲਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਜਨਤਕ ਖੱਡਾਂ ਦੀ ਗਿਣਤੀ 50 ਤੱਕ ਕਰਨ ਦਾ ਟੀਚਾ ਹੈ। ਇਸੇ ਤਰ੍ਹਾਂ ਕਮਰਸ਼ੀਅਲ ਖੱਡਾਂ ਦੀ ਟੈਂਡਰਿੰਗ ਵੀ ਚੱਲ ਰਹੀ ਹੈ ਜਿੱਥੋਂ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗਾ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

‘ਕਿਸਾਨ ਮਿੱਤਰ’ ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ: ਧਾਲੀਵਾਲ

ਵਾਧੂ ਫ਼ੀਸਾਂ ਅਤੇ ਫ਼ੰਡ ਵਸੂਲਣ ਸਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ 30 ਸਕੂਲਾਂ ਨੂੰ ਨੋਟਿਸ ਜਾਰੀ