- ਕਤਲ ਕਰਕੇ ਹੋਇਆ ਫਰਾਰ ਪੁਲਿਸ ਮੁਲਾਜ਼ਮ
ਗੁਰਦਾਸਪੁਰ 4 ਅਪ੍ਰੈਲ 2023 – ਇੱਕ ਪੁਲਿਸ ਮੁਲਾਜ਼ਮ ਵੱਲੋਂ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਕਤਲ ਕਰਨ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲਿਸ ਕਰਮਚਾਰੀ ਅੰਮ੍ਰਿਤਸਰ ਵਿਖੇ ਕਿਸੇ ਅਧਿਕਾਰੀ ਦੀ ਸੁਰੱਖਿਆ ਵਿਚ ਤਾਇਨਾਤ ਹੈ।
ਜਾਣਕਾਰੀ ਅਨੁਸਾਰ ਪੁਲੀਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿਬੜ ਦੇ ਅਧੀਨ ਪੈਂਦੇ ਪਿੰਡ ਭੁੰਬਲੀ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਨਾਮ ਦੇ ਪੁਲਿਸ ਕਰਮਚਾਰੀ ਵੱਲੋਂ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਸ ਵੱਲੋਂ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ।
ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਇਸ ਸਬੰਧ ਵਿਚ ਥਾਣਾ ਤਿਬੜ ਦੇ ਮੁਨਸ਼ੀ ਨੂੰ ਫੋਨ ਤੇ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਸ ਘਟਨਾ ਪਿੱਛੇ ਕਿ ਕਾਰਨ ਸੀ।

