ਮਾਨ ਸਰਕਾਰ ਨੇ ਪਾਵਰ ਕਾਰਪੋਰੇਸ਼ਨ ਦੀ ਸਾਰੀ ਬਕਾਇਆ ਸਬਸਿਡੀ ਕੀਤੀ ਅਦਾ

  • 2022-23 ਦੀ ਕੁੱਲ ਸਬਸਿਡੀ 20200 ਕਰੋੜ ਰੁਪਏ ਬਣਦੀ ਸੀ
  • ਪਿਛਲੀਆਂ ਸਰਕਾਰਾਂ ਵੇਲੇ ਦੀ ਬਕਾਇਆ 9020 ਕਰੋੜ ਰੁਪਏ ਦੀ ਰਾਸ਼ੀ ‘ਚੋਂ ਵੀ 1804 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ

ਚੰਡੀਗੜ੍ਹ, 7 ਅਪ੍ਰੈਲ, 2023: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰ ਕਾਰਪੋਰੇਸ਼ਨ) ਦੀ ਸਾਰੀ ਬਕਾਇਆ 20200 ਕਰੋੜ ਰੁਪਏ ਦੀ ਸਬਸਿਡੀ ਅਦਾ ਕਰ ਦਿੱਤੀ ਹੈ। ਸਰਕਾਰ ਨੇ 2022-23 ਦੀ ਸਬਸਿਡੀ 20200 ਕਰੋੜ ਰੁਪਏ ਬਣਦੀ ਸੀ।

ਪਾਵਰ ਕਾਰਪੋਰੇਸ਼ਨ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਸਾਰੀ ਸਬਸਿਡੀ ਦੀ ਅਦਾਇਗੀ ਕੀਤੀ ਹੋਵੇ। ਲੰਘੇ ਵਿੱਤੀ ਵਰ੍ਹੇ ਦੀ 20200 ਕਰੋੜ ਰੁਪਏ ਦੀ ਸਬਸਿਡੀ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੇਲੇ ਦੀ ਬਕਾਇਆ 9020 ਕਰੋੜ ਰੁਪਏ ਦੀ ਰਾਸ਼ੀ ਵਿਚੋਂ ਵੀ 1804 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ ਤੇ 7216 ਕਰੋੜ ਰੁਪਏ ਬਕਾਇਆ ਰਹਿ ਗਏ ਹਨ ਜੋ ਹਰ ਸਾਲ 1804 ਕਰੋੜ ਰੁਪਏ ਦੇ ਹਿਸਾਬ ਨਾਲ 4 ਸਾਲਾਂ ਵਿਚ ਅਦਾ ਕਰ ਦਿੱਤੇ ਜਾਣਗੇ। ਇਸ ਗੱਲ ਦੀ ਪੁਸ਼ਟੀ ਪਾਵਰ ਕਾਰਪੋਰੇਸ਼ਨ ਦੇ ਸੀ ਐਮ ਡੀ ਇੰਜ. ਬਲਦੇਵ ਸਿੰਘ ਸਰਾਂ ਨੇ ਕੀਤੀ ਹੈ।

ਬਕਾਇਆ ਸਬਸਿਡੀ ਸੂਬੇ ਵਿਚ ਹਮੇਸ਼ਾ ਵੱਡਾ ਸਿਆਸੀ ਮੁੱਦਾ ਰਿਹਾ ਹੈ। ਭਗਵੰਤ ਮਾਨ ਸਰਕਾਰ ਵੱਲੋਂ 300 ਯੂਨਿਟ ਬਿਜਲੀ ਮੁਫਤ ਦੇਣ ਦੀ ਸ਼ੁਰੂਆਤ ਤੋਂ ਵਿਰੋਧੀ ਧਿਰਾਂ ਸਰਕਾਰ ’ਤੇ ਪਾਵਰ ਕਾਰਪੋਰੇਸ਼ਨ ਦੀ ਜਾਨ ਕੱਢਣ ਦੇ ਦੋਸ਼ ਲਾਉਂਦੀਆਂ ਰਹੀਆਂ ਹਨ। ਜਦੋਂ ਤੋਂ ਸਬਸਿਡੀ ਵਾਲਾ ਚੱਕਰ ਸ਼ੁਰੂ ਹੋਇਆ ਹੈ, ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਆਪਣੇ ਹਿੱਸੇ ਦੀ ਬਣਦੀ ਸਬਸਿਡੀ ਵਿੱਤੀ ਵਰ੍ਹਾ ਖ਼ਤਮ ਹੁੰਦੇ ਸਾਰ ਹੀ ਅਦਾ ਕਰ ਦਿੱਤੀ ਹੋਵੇ। ਹੋਰ ਦਿਲਚਸਪੀ ਵਾਲੀ ਗੱਲ ਇਹ ਹੈ ਕਿ ਸਰਕਾਰਾਂ ਪਹਿਲਾਂ ਸਬਸਿਡੀ ਦੀ ਅਦਾਇਗੀ ਵੇਲੇ ਬਿਜਲੀ ਡਿਊਟੀ (ਈ. ਡੀ.) ਅਤੇ ਬੁਨਿਆਦੀ ਢਾਂਚਾ ਫੰਡ (ਆਈ. ਡੀ. ਐੱਫ.) ਦੀ ਐਡਜਸਟਮੈਂਟ ਕਰਦੀ ਸੀ ਪਰ ਭਗਵੰਤ ਮਾਨ ਸਰਕਾਰ ਨੇ ਉਹ ਵੀ ਨਹੀਂ ਕੀਤਾ ਤੇ ਸਾਰੀ 20200 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਘਰੇਲੂ ਕੁਦਰਤੀ ਗੈਸ ਦੀ ਕੀਮਤ ਤੈਅ ਕਰਨ ਦੇ ਦਿਸ਼ਾ ਨਿਰਦੇਸ਼ਾਂ ‘ਚ ਸੋਧ, CNG ਅਤੇ PNG ਹੋਵੇਗੀ ਸਸਤੀ, ਪੜ੍ਹੋ ਵੇਰਵਾ

ਪੰਜਾਬ ਪੁਲਿਸ ਹਾਈ ਅਲਰਟ ‘ਤੇ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ…