ਭਾਰਤ-ਪਾਕਿ ਸਰਹੱਦ ਤੋਂ ਤਿੰਨ ਨੌਜਵਾਨ ਹੈਰੋਇਨ ਅਤੇ 5 ਮੋਬਾਈਲ ਫੋਨ ਸਮੇਤ ਗ੍ਰਿਫਤਾਰ

  • ਪੁਲਿਸ ਨੇ ਮਾਮਲਾ ਦਰਜ ਕਰ ਕੀਤੀ ਕਾਰਵਾਈ ਸ਼ੁਰੂ

ਫਿਰੋਜ਼ਪੁਰ, 8 ਅਪ੍ਰੈਲ 2023 – ਫਿਰੋਜ਼ਪੁਰ ਦੀ ਭਾਰਤ ਪਾਕਿਸਤਾਨ ਸਰਹੱਦ ਤੋਂ ਬੀਐਸਐਫ ਨੇ ਤਿੰਨ ਨੌਜਵਾਨਾਂ ਨੂੰ ਗਿਰਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨ ਨੌਜਵਾਨ ਜੀਰੋ ਲਾਇਨ ਦੇ ਨਜਦੀਕ ਪਾਏ ਗਏ ਸਨ। ਜਿਨ੍ਹਾਂ ਨੂੰ ਬੀਐਸਐਫ ਨੇ ਗ੍ਰਿਫਤਾਰ ਕਰ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇਹਨਾਂ ਕੋਲੋਂ 14 ਗ੍ਰਾਮ ਹੈਰੋਇਨ 5 ਮੋਬਾਈਲ ਫੋਨ, ਇੱਕ ਬੈਗ, ਪੈਨ ਕਾਰਡ, ਅਧਾਰ ਕਾਰਡ, ਵੋਟਰ ਆਈਡੀ ਕਾਰਡ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਇਹਨਾਂ ਤਿੰਨਾਂ ਨੌਜਵਾਨਾਂ ਨੂੰ ਫਿਰੋਜ਼ਪੁਰ ਦੇ ਥਾਣਾ ਸਦਰ ਦੀ ਪੁਲਿਸ ਦੇ ਹਵਾਲੇ ਕੀਤਾ ਗਿਆ।

ਭਾਰਤ ਪਾਕਿਸਤਾਨ ਸਰਹੱਦ ਤੋਂ ਗਿਰਫਤਾਰ ਕੀਤੇ ਤਿੰਨ ਨੌਜਵਾਨਾਂ ਨੂੰ ਲੈਕੇ ਜਦੋਂ ਥਾਣਾ ਸਦਰ ਦੇ ਐਸ ਐਚ ਓ ਰਵੀ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀਐਸਐਫ ਨੇ ਤਿੰਨ ਨੌਜਵਾਨਾਂ ਸਰਹੱਦ ਤੋਂ ਕਾਬੂ ਕੀਤਾ ਹੈ। ਜਿਨ੍ਹਾਂ ਨੂੰ ਬੀਐਸਐਫ ਨੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ ਹੈ ਅਤੇ ਕਾਰਵਾਈ ਕਰਦਿਆਂ ਇਹਨਾਂ ਤਿੰਨ ਨੌਜਵਾਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਲਦ ਅਦਾਲਤ ਤੋਂ ਰਿਮਾਂਡ ਹਾਸਿਲ ਕਰ ਇਹਨਾਂ ਕੋਲੋਂ ਹੋਰ ਵੀ ਪੁਛਗਿੱਛ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੂਬਾ ਸਰਕਾਰ ਦੇਵੇਗੀ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ : ਪੰਜਾਬ ‘ਚ ਜਲਦ ਸ਼ੁਰੂ ਹੋਣਗੇ 10 UPSC ਕੋਚਿੰਗ ਸੈਂਟਰ, ਮੁਫਤ ‘ਚ ਪੜ੍ਹਾਇਆ ਜਾਵੇਗਾ

ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ