ਸਾਬਕਾ ਅਕਾਲੀ ਸਪੀਕਰ ਦੇ ਪੁੱਤ ਨੇ ਛੱਡੀ ਅਕਾਲੀ ਦਲ, ਭਾਜਪਾ ‘ਚ ਹੋਇਆ ਸ਼ਾਮਲ

ਨਵੀਂ ਦਿੱਲੀ, 9 ਅਪ੍ਰੈਲ 2023 – ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਅਟਵਾਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂਆਂ ਨੇ ਉਸ ਨੂੰ ਦਿੱਲੀ ਵਿਚ ਮੈਂਬਰਸ਼ਿਪ ਦਿਵਾਈ। ਇਸ ਤੋਂ ਪਹਿਲਾਂ ਉਨ੍ਹਾਂ ਇਕ ਲਾਈਨ ਦਾ ਅਸਤੀਫਾ ਭੇਜ ਕੇ ਅਕਾਲੀ ਦਲ ਛੱਡ ਦਿੱਤਾ ਸੀ। ਇੰਦਰ ਇਕਬਾਲ ਲੁਧਿਆਣਾ ਦੇ ਰਾਏਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਇੰਦਰ ਅਟਵਾਲ ਬਾਦਲ ਪਰਿਵਾਰ ਦੀ ਅਣਦੇਖੀ ਕਾਰਨ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਭਾਰਤੀ ਜਨਤਾ ਪਾਰਟੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚਰਨਜੀਤ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਨੂੰ ਉਮੀਦਵਾਰ ਬਣਾ ਸਕਦੀ ਹੈ। ਦੱਸ ਦੇਈਏ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਅਟਵਾਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਤੋਂ ਬਹੁਤ ਹੀ ਘੱਟ ਫਰਕ ਨਾਲ ਹਾਰ ਗਏ ਸਨ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕੋ ਇੱਕ ਦਲਿਤ ਆਗੂ ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਮ ਰਹੀਮ ਦੀ ਧੀ ਹਨੀਪ੍ਰੀਤ ਨੂੰ ਮਿਲੀ ਧਮਕੀ: ਮੰਗੀ 50 ਲੱਖ ਦੀ ਫਿਰੌਤੀ

ਵਿਆਹ ਦਾ ਝਾਂਸਾ ਦੇ ਕੇ ਨੌਵੀਂ ਜਮਾਤ ਦੀ ਵਿਦਿਆਰਥਣ ਨੂੰ ਕੀਤਾ ਅਗਵਾ, ਪਰਚਾ ਦਰਜ