ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ

  • ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਖਾਈ ਹਰੀ ਝੰਡੀ
  • 585 ਰੁਪਏ ਹੋਵੇਗਾ ਇੱਕ ਪਾਸੇ ਦਾ ਕਿਰਾਇਆ

ਚੰਡੀਗੜ੍ਹ, 9 ਅਪ੍ਰੈਲ 2023 – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ।

ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਵੱਲ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਉਨਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਅਤੇ ਵਾਇਆ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚਲ ਕੇ ਉਸੇ ਰਸਤੇ ਵਾਪਸੀ ਕਰੇਗੀ ਅਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇੱਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ ਲੰਘੇ ਵਿੱਤੀ ਵਰੇ ਦੌਰਾਨ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਾਧੇ ਵਿੱਚ ਜਾ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਹੋਰਨਾਂ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ।

ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ‘ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ’ ਤੇ ਪਹੁੰਚਾਇਆ ਜਾਵੇਗਾ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ ‘ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਨੂੰ ਚਲਦੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਠਿੰਡਾ ਜੇਲ੍ਹ ‘ਚ ਆਪਸ ‘ਚ ਭਿੜੇ ਹਵਾਲਾਤੀ: ਅੰਡਰ ਟਰਾਇਲ ਕੈਦੀ ਹੋਇਆ ਜ਼ਖਮੀ

‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਬਰਸਟ ਨੇ ਈਸਟਰ ਸਮਾਗਮ ਵਿੱਚ ਕੀਤੀ ਸ਼ਿਰਕਤ, ਲਿਆ ਅਸ਼ੀਰਵਾਦ