ਮੂਸੇਵਾਲਾ ਜਹਾਨੋ ਤੁਰ ਜਾਣ ਦੇ ਬਾਅਦ ਵੀ ‘ਪੰਜਾਬੀ ਮਿਊਜ਼ਿਕ ਇੰਡਸਟਰੀ’ ‘ਤੇ ਕਰ ਰਿਹਾ ਰਾਜ਼: ਯੂਟਿਊਬ ਸਬਸਕ੍ਰਾਈਬਰ 20 ਮਿਲੀਅਨ ਤੋਂ ਪਾਰ

ਮਾਨਸਾ, 11 ਅਪ੍ਰੈਲ 2023 – ਪੰਜਾਬ ਮਿਊਜ਼ਿਕ ਇੰਡਸਟਰੀ ‘ਤੇ ਸਿੱਧੂ ਮੂਸੇਵਾਲਾ ਦਾ ਰਾਜ ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਜਾਰੀ ਹੈ। ਕਤਲ ਦੇ ਸਾਢੇ 10 ਮਹੀਨਿਆਂ ਬਾਅਦ ਯੂਟਿਊਬ ‘ਤੇ ਮੂਸੇਵਾਲਾ ਦੇ ਸਬਸਕ੍ਰਾਈਬਰ 9 ਮਿਲੀਅਨ ਵਧ ਗਏ ਹਨ। ਇੰਨਾ ਹੀ ਨਹੀਂ 4 ਦਿਨ ਪਹਿਲਾਂ ਰਿਲੀਜ਼ ਹੋਏ ਗੀਤ ‘ਤੇਰਾ ਨਾਨ’ ਨੂੰ 23.6 ਮਿਲੀਅਨ (2 ਕਰੋੜ ਤੋਂ ਵੱਧ) ਲੋਕ ਸੁਣ ਚੁੱਕੇ ਹਨ। ਇਹ ਗੀਤ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਯੂਟਿਊਬ ‘ਤੇ ਨੰਬਰ-1 ‘ਤੇ ਟ੍ਰੈਂਡ ਕਰ ਰਿਹਾ ਹੈ।

29 ਮਈ ਨੂੰ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਦੇਖਣ ਤੋਂ ਬਾਅਦ ਸਿੱਧੂ ਮੂਸੇਵਾਲਾ ਪ੍ਰਤੀ ਲੋਕਾਂ ਦੀ ਹਮਦਰਦੀ ਇੰਨੀ ਵੱਧ ਗਈ ਕਿ ਉਨ੍ਹਾਂ ਦਿਨਾਂ ‘ਚ ਚਾਹੁਣ ਵਾਲਿਆਂ ਦੀ ਗਿਣਤੀ 11 ਕਰੋੜ ਹੋ ਗਈ। ਸਾਢੇ ਦਸ ਮਹੀਨਿਆਂ ਵਿੱਚ ਸਿੱਧੂ ਮੂਸੇਵਾਲਾ ਨੇ ਦੋ ਗੀਤ SYL ਅਤੇ VAAR ਰਿਲੀਜ਼ ਕੀਤੇ ਸਨ। ਤੀਜੇ ਗੀਤ ਦੇ ਲਾਂਚ ਹੋਣ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਸਬਸਕ੍ਰਾਈਬਰਸ ਦੀ ਗਿਣਤੀ 2 ਕਰੋੜ ਤੋਂ ਪਾਰ ਹੋ ਗਈ ਹੈ। ਇਹ ਗਿਣਤੀ ਸਲਮਾਨ ਖਾਨ, ਏ.ਆਰ. ਰਹਿਮਾਨ ਅਤੇ ਦਿਲਜੀਤ ਦੁਸਾਂਝ ਦੇ ਯੂਟਿਊਬ ਸਬਸਕ੍ਰਾਈਬਰ ਤੋਂ 6 ਗੁਣਾ ਵੱਧ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ 8 ਨਵੰਬਰ ਨੂੰ ਸਿੱਧੂ ਮੂਸੇਵਾਲਾ ਦਾ ਦੂਜਾ ਗੀਤ ‘ਵਾਰ’ ਲਾਂਚ ਕੀਤਾ ਗਿਆ ਸੀ। ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਬਾਅਦ ਹੁਣ ਤੱਕ 44 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਬਹਾਦਰ ਸੂਰਮੇ ਅਤੇ ਮਹਾਨ ਯੋਧੇ ਹਰੀ ਸਿੰਘ ਨਲਵਾ ‘ਤੇ ਇਹ ਗੀਤ ਗਾਇਆ ਹੈ। ਸਰਦਾਰ ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦਾ ਸੈਨਾਪਤੀ ਸੀ। ਮਹਾਨ ਯੋਧਾ ਹਰੀ ਸਿੰਘ ਨਲਵਾ ਨੇ ਪਠਾਣਾਂ ਵਿਰੁੱਧ ਕਈ ਲੜਾਈਆਂ ਦੀ ਅਗਵਾਈ ਕੀਤੀ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਜਿੱਤ ਦਿਵਾਈ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ 23 ਜੂਨ ਨੂੰ SYL ਗੀਤ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ। ਗੀਤ ਨੂੰ 72 ਘੰਟਿਆਂ ਵਿੱਚ 27 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

28 ਸਾਲ ਦੀ ਉਮਰ ਅਤੇ 6 ਸਾਲ ਦੇ ਮਿਊਜ਼ਿਕ ਇੰਡਸਟਰੀ ‘ਚ ਕਰੀਅਰ ਬਣਾਉਣ ਦੇ ਨਾਲ ਹੀ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਸਨੇ ਸੰਗੀਤ ਉਦਯੋਗ ਦੇ ਬਾਦਸ਼ਾਹ ਵਜੋਂ 6 ਸਾਲ ਬਿਤਾਏ। 2022 ਵਿੱਚ ਸਿੱਧੂ ਮੂਸੇਵਾਲਾ ਦੀ ਕੁੱਲ ਜਾਇਦਾਦ $5 ਮਿਲੀਅਨ ਸੀ। ਇੰਨਾ ਹੀ ਨਹੀਂ 2020-21 ‘ਚ ਉਸ ਨੇ ਸਰਕਾਰ ਨੂੰ 3.02 ਕਰੋੜ ਰੁਪਏ ਇਨਕਮ ਟੈਕਸ ਵਜੋਂ ਦਿੱਤੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਪਲਪ੍ਰੀਤ ਨੇ ਡਿਬਰੂਗੜ੍ਹ ਜੇਲ੍ਹ ਜਾਣ ਤੋਂ ਪਹਿਲਾ ਮੀਡੀਆ ਨੂੰ ਕਿਹਾ- ਪੁਲਿਸ ਨੇ ਜੋ ਕਿਹਾ ਸੱਚ ਹੈ, ਕੱਲ੍ਹ ਹੀ ਹੋਈ ਹੈ ਗ੍ਰਿਫਤਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਵਿਜੀਲੈਂਸ ਨੋਟਿਸ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ