ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ+ਤ, 6 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਬਟਾਲਾ, 12 ਅਪ੍ਰੈਲ 2023 – ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਬਟਾਲਾ ਦੇ ਪਿੰਡ ਸਰਾਂਵਾਲੀ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਸਰਦੂਲ ਸਿੰਘ ਕਰੀਬ 6 ਮਹੀਨੇ ਪਹਿਲਾਂ ਹੀ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਸਰਦੂਲ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ।

ਇਸ ਸੰਬੰਧੀ ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਅਜੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਲੜਕੇ ਸਰਦੂਲ ਸਿੰਘ ਨੂੰ ਕੈਨੇਡਾ (ਸਰੀ) ਵਿਖੇ ਬੜੇ ਚਾਅ ਨਾਲ ਭੇਜਿਆ ਸੀ। ਅੱਜ ਸਰਦੂਲ ਸਿੰਘ ਦੇ ਦੋਸਤਾਂ ਦਾ ਕੈਨੇਡਾ ਤੋਂ ਫ਼ੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਮ੍ਰਿਤਕ ਮਜ਼ਦੂਰ ਦੇ ਪਿਤਾ ਸਿੰਘ ਨੇ ਦੱਸਿਆ ਕਿ ਉਹ ਘਰ ਦਾ ਸਭ ਤੋਂ ਛੋਟਾ ਪੁੱਤ ਸੀ।

ਪੁੱਤਰ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਹੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਸ ਦੀਆਂ ਅੱਖਾਂ ਆਪਣੇ ਪੁੱਤਰ ਦਾ ਚਿਹਰਾ ਆਖਰੀ ਵਾਰ ਦੇਖਣ ਲਈ ਤਰਸਦੀਆਂ ਹਨ। ਮ੍ਰਿਤਕ ਸਰਦੂਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਵੇ, ਤਾਂ ਜੋ ਉਸਦੇ ਪਰਿਵਾਰਕ ਮੈਂਬਰ ਉਸ ਦਾ ਅੰਤਿਮ ਸਸਕਾਰ ਆਪਣੇ ਹੱਥਾਂ ਨਾਲ ਕਰ ਸਕਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕਾਂ ਨੇ ਇੱਕ ਕੁੜੀ ਨਾਲ ਫੜਿਆ SHO ਨੂੰ, ਫੇਰ ਮੌਕੇ ‘ਤੇ ਬੁਲਾਈ ਪੁਲਿਸ

ਬਟਾਲਾ ਪੁਲਿਸ ਨੇ ਜਨਤਕ ਥਾਵਾਂ ‘ਤੇ ਲਾਏ ਅੰਮ੍ਰਿਤਪਾਲ ਦੇ ਪੋਸਟਰ