- ਹਮਲੇ ‘ਚ ਵਾਲ-ਵਾਲ ਬਚੇ PM ਫੂਮਿਓ ਕਿਸ਼ੀਦਾ
ਨਵੀਂ ਦਿੱਲੀ, 15 ਅਪ੍ਰੈਲ 2023 – ਜਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ੀਦਾ ’ਤੇ ਇਕ ਜਨਤਕ ਰੈਲੀ ਦੌਰਾਨ ਹਮਲਾ ਕੀਤੇ ਜਾਣ ਦੀ ਖਬਰ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਸ਼ਨੀਵਾਰ ਸਵੇਰੇ ਵਾਲ-ਵਾਲ ਬਚ ਗਏ। ਜਦੋਂ ਪੀਐਮ ਫੂਮਿਓ ਭਾਸ਼ਣ ਦੇ ਰਹੇ ਸਨ, ਉਸੇ ਸਮੇਂ ਸਮੋਕ ਬੰਬ ਨਾਲ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਪ੍ਰਧਾਨ ਮੰਤਰੀ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢ ਲਿਆ। ਮੀਡੀਆ ਦੀਆਂ ਰਿਪੋਰਟਾਂ ਮੁਤਾਬਿਕ ਪੁਲਿਸ ਨੇ ਮੌਕੇ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਫੂਮਿਓ ਕਿਸ਼ੀਦਾ ਦੀ ਰੈਲੀ ‘ਚ ਸਮੋਕ ਬੰਬ ਨਾਲ ਧਮਾਕਾ ਕੀਤਾ ਗਿਆ। ਜਾਪਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਪੀਐਮ ਕਿਸ਼ਿਦਾ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਵਾਕਾਯਾਮਾ ਸ਼ਹਿਰ ਪਹੁੰਚੇ ਸਨ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਲੋਕ ਭੱਜਦੇ ਵੇਖੇ ਜਾ ਸਕਦੇ ਹਨ।
ਵਿਧਾਨ ਸਭਾ ‘ਚ ਧਮਾਕੇ ਤੋਂ ਬਾਅਦ ਪ੍ਰਧਾਨ ਮੰਤਰੀ ਕਿਸ਼ਿਦਾ ਵਾਲ-ਵਾਲ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਉਹ ਸੱਤਾਧਾਰੀ ਲਿਬਰਲ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਦੇ ਸਮਰਥਨ ‘ਚ ਭਾਸ਼ਣ ਦੇਣ ਵਾਲੇ ਸਨ।

ਜਾਪਾਨ ਵਿੱਚ ਇਹ ਦੂਜੀ ਵਾਰ ਹੈ ਜਦੋਂ ਕਿਸੇ ਵੱਡੇ ਰਾਜਨੇਤਾ ਦੀ ਸੁਰੱਖਿਆ ‘ਚ ਚੂਕ ਹੋਈ ਹੋਵੇ ਅਤੇ ਵੱਡਾ ਹਮਲਾ ਹੋਇਆ ਹੋਵੇ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ (67) ਦੀ ਪਿਛਲੇ ਸਾਲ 8 ਜੁਲਾਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸ਼ਿੰਜੋ ਆਬੇ ‘ਤੇ ਵੀ ਹਮਲਾ ਭਾਸ਼ਣ ਦੌਰਾਨ ਕੀਤਾ ਗਿਆ ਸੀ। ਜਦੋਂ ਉਹ ਨਾਰਾ ਸ਼ਹਿਰ ‘ਚ ਭਾਸ਼ਣ ਦੇ ਰਿਹਾ ਸੀ, ਉਸੇ ਸਮੇਂ ਉਨ੍ਹਾਂ ‘ਤੇ ਗੋਲੀਬਾਰੀ ਹੋ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਸੀ।
