ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਨੇ ਨਾਮਜ਼ਦਗੀ ਪੱਤਰ ਭਰਿਆ

ਜਲੰਧਰ, 18 ਅਪ੍ਰੈਲ 2023 – ਜਲੰਧਰ ਤੋਂ ਲੋਕਸਭਾ ਜ਼ਿਮਨੀ ਚੌਣਾਂ ਦੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਵਲੋਂ ਆਪਣੇ ਨੌਮੀਨੇਸ਼ਨ ਪੇਪਰ ਫਾਈਲ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਭਾਜਪਾ ਲੀਡਰਸ਼ਿਪ ਮੌਜੂਦ ਸੀ। ਇਸਦੇ ਨਾਲ ਨਾਲ ਸ਼ਿਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵੀ ਮੌਜੂਦ ਰਹੇ।

ਗੱਲਬਾਤ ਕਰਦਿਆਂ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਇਨ੍ਹਾਂ ਚੋਣਾਂ ਨੂੰ ਜਿਤਾਉਣ ਲਈ ਪੂਰਾ ਜ਼ੋਰ ਲੱਗਾ ਰਹੀ ਹੈ ਅਤੇ ਕਮਲ ਦਾ ਫੁੱਲ ਹੁਣ ਪੰਜਾਬ ਵਿੱਚ ਵੀ ਖਿਲੇਗਾ ਜਿਸਦਾ ਆਗਾਜ਼ ਜਲੰਧਰ ਜ਼ਿਮਨੀ ਚੌਣਾਂ ਤੋਂ ਕੀਤਾ ਜਾਵੇਗਾ।

ਇਸਦੇ ਨਾਲ ਹੀ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਠੱਪ ਹੋ ਚੁੱਕੀ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਇਨ੍ਹਾਂ ਲੋਕਸਭਾ ਜ਼ਿਮਨੀ ਚੌਣਾਂ ਵਿੱਚ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਹਰਾ ਕੇ ਸਬਕ ਸਿਖਾਉਂਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

DGP ਪੰਜਾਬ ਨੇ ਖੰਨਾ ਦੇ “ਸੁਪਰ ਕਾਪ” ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਦਿੱਤੀ ਤਰੱਕੀ

ਨਸ਼ੇੜੀ ਪੁੱਤ ਨੇ ਮਾਂ ਅੱਧੀ ਰਾਤ ਨੂੰ ਨਾਲ ਹੀ ਕੀਤਾ ਬਲਾਤਕਾਰ