ਰੂਪਨਗਰ ਪੁਲਿਸ ਨੇ ਫੜੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ

ਰੂਪਨਗਰ, 22 ਅਪ੍ਰੈਲ 2023: ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ ਰਵੀ ਬਲਾਚੋਰੀਆ ਅਤੇ ਇਸ ਗੈਂਗ ਦੇ ਹੀ ਇੱਕ ਗੁਰਗੇ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 6 ਪਿਸਟਲ .32 ਬੋਰ ਅਤੇ 25 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਸ੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਗੈਰ ਸਮਾਜੀ ਅਨਸਰਾਂ ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਨਵਿੰਦਰ ਬੀਰ ਸਿੰਘ ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਤਲਵਿੰਦਰ ਸਿੰਘ ਗਿੱਲ, ਰੂਪਨਗਰ ਦੀ ਅਗਵਾਈ ਹੇਠ ਸੀ.ਆਈ.ਏ ਇੰਚਾਰਜ ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਤਿ ਨਜਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਦੇ ਰਵੀ ਬਲਾਚੌਰੀਆ ਅਤੇ ਇਸੇ ਗੈਂਗ ਦੇ ਹੀ ਇੱਕ ਹੋਰ ਸਾਥੀ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਹਨਾ ਪਾਸੋਂ 06 ਮਾਰੂ ਹਥਿਆਰਾਪਿਸਟਲ .32 ਬੋਰ ਸਮੇਤ 25 ਰੱਦ ਜਿੰਦਾ ਬ੍ਰਾਮਦ ਕੀਤੇ ਗਏ ਹਨ।

ਐਸ.ਐਸ.ਪੀ ਰੂਪਨਗਰ ਨੇ ਦੱਸਿਆ ਕਿ ਮਿਤੀ 17 ਫਰਵਰੀ 2023 ਨੂੰ ਰੂਪਨਗਰ ਪੁਲਿਸ ਨੂੰ ਕਾਫੀ ਅਹਿਮ ਸਫਲਤਾ ਹਾਸਲ ਹੋਈ ਸੀ ਜਿਸ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆਂ ਦੇ ਗੁਰਗੇ ਵਿਸ਼ਾਲ ਵਰਮਾ ਤੋਂ ਸਕੀਮ ਨੰਬਰ 02 ਇੰਪਰੂਵਮੈਂਟ ਟ੍ਰਸਟ ਨੇੜੇ ਦਾਣਾ ਮੰਡੀ ਫਗਵਾੜਾ ਰੋਡ, ਮਾਡਲ ਟਾਊਨ ਹੁਸ਼ਿਆਰਪੁਰ ਨੂੰ 9 ਮਾਰੂ ਹਥਿਆਰਾਂ ਅਤੇ 20 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਸੀ ਜਿਸ ਦੀ ਤਫਤੀਸ਼ ਦੌਰਾਨ ਪਿਛਲੀਆਂ ਗਤੀ-ਵਿਧੀਆਂ ਨੂੰ ਟਰੈਕ ਕਰਦੇ ਹੋਏ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਤਿ ਨਜ਼ਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਉਰਫ ਰਵੀ ਬਲਾਚੌਰੀਆ ਨੂੰ ਮੁਕੱਦਮਾ ਵਿੱਚ ਬਤੌਰ ਦੋਸ਼ੀ ਨਾਮਜਦ ਕਰਕੇ ਅਮ੍ਰਿਤਸਰ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ਪਰ ਲਿਆ ਕੇ ਪੁੱਛਗਿੱਛ ਉਪਰੰਤ ਖਤਰਨਾਕ ਗੈਂਗਸਟਰ ਸੰਦੀਪ ਉਰਫ ਰਵੀ ਬਲਾਚੋਰੀਆ ਪਾਸੋਂ 05 ਮਾਰੂ ਹਥਿਆਰ ਪਿਸਟਲ .32 ਬੋਰ ਸਮੇਤ 22 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ।

ਇਸ ਤੋਂ ਇਲਾਵਾ ਸੰਦੀਪ ਉਰਫ ਰਵੀ ਬਲਾਚੋਰੀਆ ਗਰੁੱਪ ਦੇ ਹੀ ਇੱਕ ਹੋਰ ਗੁਰਗੇ ਰੋਹਿਤ ਵਾਸੀ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 1 ਪਿਸਟਲ.32 ਬੋਰ ਸਮੇਤ 03 ਜਿੰਦਾ ਕਾਰਤੂਸ ਬ੍ਰਾਮਦ ਹੋਇਆ ਹੈ। ਜਿਸ ਸਬੰਧੀ ਮੁਕੱਦਮਾ ਨੰਬਰ 25 ਮਿਤੀ 21.04 2023 ਅਧ 25/54/59 ਆਰਮਜ਼ ਐਕਟ ਥਾਣਾ ਸਿਟੀ ਮੋਰਿੰਡਾ ਦਰਜ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਨ੍ਹਾਂ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਰੁਨਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ