ਅੰਮ੍ਰਿਤਪਾਲ ਨੇ ਆਤਮ ਸਮਰਪਣ ਨਹੀਂ ਕੀਤਾ; ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ: ਪੰਜਾਬ ਪੁਲਿਸ

ਚੰਡੀਗੜ੍ਹ, 23 ਅਪ੍ਰੈਲ, 2023: ਪੰਜਾਬ ਪੁਲਿਸ ਦੇ ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਸਵੇਰੇ 6.45 ਵਜੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐਨ.ਐੱਸ.ਏ. ਤਹਿਤ ਵਾਰੰਟ ਜਾਰੀ ਹੋਏ ਸਨ ਤੇ ਉਸ ਨੂੰ ਐਨ.ਐੱਸ.ਏ. ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਨੇ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਆਸ-ਪਾਸ ਦੀ ਘੇਰਾਬੰਦੀ ਕਰਨ ਤੋਂ ਬਾਅਦ ਉਸਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੁਖਚੈਨ ਗਿੱਲ ਨੇ ਕਿਹਾ ਕਿ ਉਸਨੇ ਆਤਮ ਸਮਰਪਣ ਨਹੀਂ ਕੀਤਾ ਹੈ ਅਤੇ ਉਸਨੂੰ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਇੱਕ ਵਿਸ਼ੇਸ਼ ਆਪ੍ਰੇਸ਼ਨ ਰਾਹੀਂ ਗ੍ਰਿਫਤਾਰ ਕੀਤਾ ਗਿਆ ਹੈ। ਗਿੱਲ ਨੇ ਦੱਸਿਆ ਕਿ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਆਈ.ਜੀ.ਪੀ. ਨੇ ਦੱਸਿਆ ਕਿ ਅੰਮ੍ਰਿਤਪਾਲ ਰੋਡੇ ਵਿਖੇ ਹੋਣ ਦੀ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਉਸ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਿੰਡਾਂ ਨੂੰ ODF ਪਲੱਸ ਕਰਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਰਾਜ ਦਾ ਪਹਿਲਾ ਜ਼ਿਲ੍ਹਾ ਬਣਿਆ

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਮਾਪਿਆਂ ਦਾ ਬਿਆਨ ਆਇਆ ਸਾਹਮਣੇ, ਕਹੀਆਂ ਵੱਡੀਆਂ ਗੱਲਾਂ