ਅਬੋਹਰ, 23 ਅਪ੍ਰੈਲ 2023 – ਸ਼ਨੀਵਾਰ ਰਾਤ ਅਬੋਹਰ ਦੀ ਉੱਤਮ ਵਿਹਾਰ ਕਲੋਨੀ ‘ਚ ਇਕ ਘਰ ‘ਚ ਛਾਪੇਮਾਰੀ ਕਰਨ ਗਈ ਪੁਲਸ ਪਾਰਟੀ ‘ਤੇ ਪਰਿਵਾਰਕ ਮੈਂਬਰਾਂ ਨੇ ਕੁਝ ਲੋਕਾਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਜਿਸ ਵਿੱਚ ਥਾਣਾ ਸਿਟੀ ਨੰਬਰ 2 ਦੇ ਇੰਚਾਰਜ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਥਾਣਾ ਸਿਟੀ ਨੰਬਰ 2 ਦੀ ਪੁਲਸ ਨੇ ਥਾਣਾ ਇੰਚਾਰਜ ਹਰਪ੍ਰੀਤ ਸਿੰਘ ਦੇ ਬਿਆਨਾਂ ‘ਤੇ 3 ਨਾਮਜ਼ਦ ਅਤੇ ਕੁਝ ਹੋਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਸਿਟੀ ਨੰਬਰ 2 ਦੀ ਪੁਲਸ ਸ਼ਨੀਵਾਰ ਰਾਤ ਕਰੀਬ 11 ਵਜੇ ਉੱਤਮ ਵਿਹਾਰ ਕਾਲੋਨੀ ਸਥਿਤ ਇਕ ਘਰ ‘ਚ ਅਗਵਾ ਦੇ ਇਕ ਮਾਮਲੇ ਦੀ ਪੁੱਛਗਿੱਛ ਕਰਨ ਗਈ। ਪੁਲਸ ਨੇ ਘਰ ‘ਚ ਮੌਜੂਦ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਅਚਾਨਕ ਪੁਲਸ ਪਾਰਟੀ ‘ਤੇ ਹਮਲਾ ਕਰ ਦਿੱਤਾ।

ਜਿਸ ਵਿੱਚ ਥਾਣਾ ਸਿਟੀ ਨੰਬਰ 2 ਦੇ ਇੰਚਾਰਜ ਹਰਪ੍ਰੀਤ ਸਿੰਘ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਰਾਤ ਕਰੀਬ 11.50 ਵਜੇ ਹੋਰ ਪੁਲਿਸ ਮੁਲਾਜ਼ਮਾਂ ਨੇ ਹਸਪਤਾਲ ਦਾਖਲ ਕਰਵਾਇਆ। ਦੂਜੇ ਪਾਸੇ ਥਾਣਾ ਸਿਟੀ ਨੰਬਰ 2 ਦੀ ਪੁਲੀਸ ਨੇ ਥਾਣਾ ਇੰਚਾਰਜ ਹਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਉਸ ਦੀ ਕੁੱਟਮਾਰ ਕਰਨ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।
