ਨਵੀਂ ਦਿੱਲੀ, 24 ਅਪ੍ਰੈਲ 2023 – ਦੇਸ਼ ‘ਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕੋਵਿਡ ਦੇ 10,112 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਰ ਅੱਜ ਦੇਸ਼ ਵਿਚ ਕੋਰੋਨਾ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 7,000 ਨਵੇਂ ਕੇਸ ਸਾਹਮਣੇ ਆਏ ਹਨ।
ਸੋਮਵਾਰ ਨੂੰ ਜਾਰੀ ਕੀਤੇ ਗਏ ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ ਦੇ 7178 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਹੁਣ ਸਰਗਰਮ ਕੇਸ 65 ਹਜ਼ਾਰ ਤੋਂ ਪਾਰ ਹਨ।
ਕੇਂਦਰੀ ਸਿਹਤ ਮੰਤਰਾਲੇ ਦੁਆਰਾ ਸੋਮਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ, ਐਤਵਾਰ ਨੂੰ ਭਾਰਤ ਵਿਚ ਪਿਛਲੇ 24 ਘੰਟਿਆਂ ਵਿੱਚ 7,178 ਨਵੇਂ ਕੋਰੋਨਾਵਾਇਰਸ ਸੰਕਰਮਣ ਦੇ ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਸਰਗਰਮ ਮਾਮਲਿਆਂ ਦੀ ਗਿਣਤੀ 69 ਦਿਨਾਂ ਬਾਅਦ ਘਟੀ ਹੈ।