- ਕੋਟਕਪੂਰਾ ਤੋਂ ਡਿਊਟੀ ਕਰਕੇ ਘਰ ਪਰਤ ਰਿਹਾ ਸੀ
ਫਰੀਦਕੋਟ, 24 ਅਪ੍ਰੈਲ 2023 – ਫਰੀਦਕੋਟ-ਕੋਟਕਪੂਰਾ ਮੁੱਖ ਮਾਰਗ ‘ਤੇ ਬਾਬਾ ਰੋਡੇ ਸ਼ਾਹ ਨੇੜੇ ਸੜਕ ‘ਤੇ ਖੜ੍ਹੇ ਪਾਣੀ ਦੇ ਟੈਂਕਰ ਨਾਲ ਬਾਈਕ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਾਰਾ ਸਿੰਘ ਵਾਸੀ ਅਰਾਈਆਂਵਾਲਾ ਕਲਾਂ, ਫਰੀਦਕੋਟ ਵਜੋਂ ਹੋਈ ਹੈ। ਇਹ ਹਾਦਸਾ ਟਰੱਕ ‘ਤੇ ਲਾਈਟਾਂ ਨਾ ਹੋਣ ਕਾਰਨ ਵਾਪਰਿਆ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਪੁਲਸ ਨੇ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ ‘ਤੇ ਅਣਪਛਾਤੇ ਟੈਂਕਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪੁੱਤਰ ਬੇਅੰਤ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਪਿਤਾ ਦਾਰਾ ਸਿੰਘ ਕੋਟਕਪੂਰਾ ਸੀਮਿੰਟ ਫੈਕਟਰੀ ਵਿੱਚ ਕੰਮ ਕਰਦਾ ਸੀ। ਉਹ ਐਤਵਾਰ ਰਾਤ ਨੂੰ ਫੈਕਟਰੀ ਤੋਂ ਘਰ ਆ ਰਿਹਾ ਸੀ। ਰੋਡੇ ਸ਼ਾਹ ਦਰਗਾਹ ਨੇੜੇ ਪਹੁੰਚਣ ‘ਤੇ ਉਸ ਦੀ ਬਾਈਕ ਪਾਣੀ ਦੇ ਟੈਂਕਰ ਨਾਲ ਟਕਰਾ ਗਈ। ਹਾਦਸੇ ‘ਚ ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਟਰੈਕਰ ਪਾਣੀ ਦਾ ਟੈਂਕਰ ਲੈ ਕੇ ਸੜਕ ਦੇ ਵਿਚਕਾਰ ਖੜ੍ਹਾ ਸੀ। ਇਸ ਦੇ ਪਿੱਛੇ ਕੋਈ ਲਾਈਟ ਨਹੀਂ ਲੱਗੀ ਸੀ।
ਹਨੇਰਾ ਹੋਣ ਕਾਰਨ ਪਿਤਾ ਦੀ ਬਾਈਕ ਟੈਂਕਰ ਨਾਲ ਟਕਰਾ ਗਈ। ਥਾਣਾ ਸਿਟੀ ਦੇ ਏਐਸਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਹਾਦਸੇ ਤੋਂ ਬਾਅਦ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।