ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਸਿੱਖ ਨੌਜਵਾਨ ਵੱਲੋਂ ਬੇਅਦਬੀ, ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਵੀ ਕੀਤੀ ਕੁੱਟਮਾਰ

ਮੋਰਿੰਡਾ, 14 ਅਪ੍ਰੈਲ 2023 – ਮੋਰਿੰਡਾ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਅੱਜ ਇੱਕ ਸਿੱਖ ਨੌਜਵਾਨ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਪਹਿਲਾਂ ਸਿੱਖ ਨੌਜਵਾਨ ਚੱਲ ਰਹੀ ਪਾਠਾਂ ਦੀ ਲੜੀ ਵਾਲੇ ਕਮਰੇ ਵਿਚ ਦਾਖਲ ਹੋਇਆ ਅਤੇ ਫੇਰ ਸਿੱਖ ਨੌਜਵਾਨ ਦੇ ਵਲੋਂ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਤੇ ਪਹਿਲਾਂ ਹਮਲਾ ਕੀਤਾ ਗਿਆ ਅਤੇ ਬਾਅਦ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵੀ ਕੀਤੀ ਗਈ। ਇਸੇ ਦੌਰਾਨ ਹੀ ਮੌਕੇ ਤੇ ਮੌਜੂਦ ਲੋਕਾਂ ਨੇ ਉਕਤ ਨੌਜਵਾਨ ਨੂੰ ਫੜ ਲਿਆ ਅਤੇ ਉਹਦੀ ਕੁੱਟਮਾਰ ਕੀਤੀ ਅਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਪੰਜਾਬ ਦੇ ਮੋਰਿੰਡਾ ਸ਼ਹਿਰ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਇੱਕ ਸਿੱਖ ਨੌਜਵਾਨ ਦੇ ਵਲੋਂ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਪਹਿਲਾਂ ਸਿੱਖ ਨੌਜਵਾਨ ਚੱਲ ਰਹੀ ਪਾਠਾਂ ਦੀ ਲੜੀ ਵਾਲੇ ਕਮਰੇ ਵਿਚ ਦਾਖਲ ਹੋਇਆ ਅਤੇ ਜੰਗਲਾ ਟੱਪ ਕੇ ਉਸਨੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਾਣੀ ਵਾਲੇ ਟੈਂਕਰ ਨਾਲ ਟਕਰਾਈ ਮੋਟਰਸਾਈਕਲ: ਸਵਾਰ ਦੀ ਮੌਕੇ ‘ਤੇ ਹੀ ਮੌ+ਤ

ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ, ਮਾਈਨਿੰਗ ਦੇ ਅਧਿਕਾਰ ਦੇਣ ਲਈ ਲਾਟਰੀਆਂ ਦਾ ਜਨਤਕ ਡਰਾਅ