ਮਾਨ ਵੱਲੋਂ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

  • ਪੜ੍ਹਾਈ ‘ਚ ਕੀਤੀ ਮਿਹਨਤ ਨੇ ਮੁੱਖ ਮੰਤਰੀ ਨੂੰ ਮਿਲਣ ਅਤੇ ਸਨਮਾਨ ਪ੍ਰਾਪਤ ਕਰਨ ਦਾ ਮੌਕਾ ਦਿੱਤਾ : ਵਿਦਿਆਰਥਣ

ਪਟਿਆਲਾ, 24 ਅਪ੍ਰੈਲ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਿਦਿਆਰਥਣਾਂ ਨੂੰ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਦਿਆਰਥਣਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆਂ ਨਹੀਂ ਸੀ ਕਿ ਉਨ੍ਹਾਂ ਨੂੰ ਪੜਾਈ ‘ਚ ਕੀਤੀ ਮਿਹਨਤ ਸਦਕਾ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਅਤੇ ਉਨ੍ਹਾਂ ਤੋਂ ਸਨਮਾਨ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।

ਇਸ ਮੌਕੇ ਐਮ.ਏ. ਫਾਈਨ ਆਰਟਸ ‘ਚ 93.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਅੱਵਲ ਆਉਣ ਵਾਲੀ ਵਿਦਿਆਰਥਣ ਨੇ ਰੋਲ ਆਫ਼ ਆਨਰ ਦਾ ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਆਖਿਆ ਕਿ ਇਹ ਮੇਰੇ ਪੂਰੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਾਡੀ ਪੜਾਈ ‘ਚ ਕੀਤੀ ਮਿਹਨਤ ਲਈ ਖੁਦ ਕਾਲਜ ‘ਚ ਪਹੁੰਚਕੇ ਸਨਮਾਨ ਕੀਤਾ ਹੈ। ਐਮ.ਏ. ਡਾਂਸ ‘ਚ 92.5 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਸੁਮਨ ਬਾਲਾ ਅਤੇ ਐਮ.ਏ. ਮਿਊਜ਼ਿਕ ‘ਚ 91.9 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਰਵਨੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੀ ਗਈ ਹੌਸਲਾ ਅਫ਼ਜ਼ਾਈ ਉਨ੍ਹਾਂ ਨੂੰ ਜ਼ਿੰਦਗੀ ‘ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ।

ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਾਲਜ ਦੀਆਂ ਕੁੱਲ 11 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਵਿਚੋਂ 10 ਨੂੰ ਰੋਲ ਆਫ਼ ਆਨਰ ਅਤੇ ਬੀ.ਏ.ਭਾਗ ਤੀਜਾ ਦੀ ਵਿਦਿਆਰਥਣ ਅਮਰਜੀਤ ਕੌਰ ਨੂੰ ਐਨ.ਸੀ.ਸੀ. ‘ਚ ਕਾਲਜ ਦੀ ਪ੍ਰਤੀਨਿਧਤਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਰੋਲ ਆਫ਼ ਆਨਰ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ‘ਚ ਬੀ.ਐਸ.ਸੀ. (ਬਾਇਓਟੈਕਨਾਲੋਜੀ ਆਨਰਜ਼) ) ‘ਚ 92.6 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਮਨਪ੍ਰੀਤ ਕੌਰ, ਬੀ.ਐਸ.ਸੀ. (ਮੈਡੀਕਲ) ‘ਚ 84.63 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਖੁਸ਼ਪ੍ਰਿਆ, ਬੀ.ਐਸ.ਸੀ (ਹੋਮ ਸਾਇੰਸ) ‘ਚ 85.76 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਕੋਮਲਪ੍ਰੀਤ ਕੌਰ, ਬੀ.ਏ. ‘ਚ 84.63 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਭੁਵਿੰਦਰ ਕੌਰ, 84.63 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਗੁਰਮੀਤ ਕੌਰ, ਪੀ.ਜੀ.ਡੀ.ਸੀ.ਏ. ‘ਚ 84.3 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਜਸਕੀਰਤ ਕੌਰ ਅਤੇ ਬੀ.ਸੀ.ਏ. ‘ਚ 82.7 ਫ਼ੀਸਦੀ ਅੰਕ ਹਾਸਲ ਕਰਨ ਵਾਲੀ ਜੋਤੀ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਗੁਰਪ੍ਰੀਤ ਕੌਰ, ਐਮ.ਐਲ.ਏ. ਅਜੀਤ ਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਕੁਲਵੰਤ ਸਿੰਘ, ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਡੀ.ਪੀ.ਆਈ. ਅਮਰਪਾਲ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਕਾਲਜ ਦੇ ਪ੍ਰਿੰਸੀਪਲ ਚਰਨਜੀਤ ਕੌਰ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਸਾਈ ਧਰਮ ਦੇ ਪਾਸਟਰ ਅੰਕੁਰ ਨਰੂਲਾ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਆਪ ਨੇ ਆਪਣੇ ਦੋਵੇਂ ਆਦਰਸ਼ਾਂ ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਡਕਰ ਨੂੰ ਧੋਖਾ ਦਿੱਤਾ: ਡਾ. ਸੁਖਵਿੰਦਰ ਕੁਮਾਰ ਸੁੱਖੀ