ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ ਦੁਨੀਆ ਨੂੰ ਕਿਹਾ ਅਲਵਿਦਾ, ਇੰਝ ਰੱਖਿਆ ਸੀ ਸਿਆਸਤ ‘ਚ ਕਦਮ

ਚੰਡੀਗੜ੍ਹ, 26 ਅਪ੍ਰੈਲ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ 25 ਅਪ੍ਰੈਲ ਨੂੰ ਆਪਣੇ ਆਖਰੀ ਸਾਹ ਲਏ। ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਵੱਡੀ ਉਮਰ ਦੇ ਆਗੂ ਸਨ। ਉਨ੍ਹਾਂ ਦੇ ਸਮਰਥਕ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸੈਕਟਰ 28 ਸਥਿਤ ਦਫ਼ਤਰ ਵਿਖੇ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ।

ਪ੍ਰਕਾਸ਼ ਸਿੰਘ ਬਾਦਲ ਨੌ ਵਾਰ ਵਿਧਾਇਕ ਬਣਨ ਤੇ ਪੰਜ ਵਾਰ ਮੁੱਖ ਮੰਤਰੀ ਬਣ ਚੁੱਕੇ ਹਨ, ਪ੍ਰਕਾਸ਼ ਸਿੰਘ ਬਾਦਲ ਅੱਜ ਭਾਰਤ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਹਨ, ਪੰਜਾਬ ਦੇ ਸਭ ਤੋਂ ਜ਼ਿਆਦਾ ਵਾਰ ਮੁੱਖ ਬਣਨ ਦਾ ਮਾਣ ਵੀ ਪ੍ਰਕਾਸ਼ ਸਿੰਘ ਬਾਦਲ ਦੇ ਹੀ ਨਾਮ ਹੈ। ਪ੍ਰਕਾਸ਼ ਸਿੰਘ ਬਾਦਲ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਸਨ, ਪਹਿਲੀ ਵਾਰ ਪਿੰਡ ਦੇ ਸਰਪੰਚ ਬਣ ਪ੍ਰਕਾਸ਼ ਸਿੰਘ ਬਾਦਲ ਨੇ ਰਾਜਨੀਤੀ ‘ਚ ਪੈਰ ਰੱਖਿਆ ਸੀ। ਉਹ 1970 ‘ਚ ਪਹਿਲੀ ਵਾਰ ਤੇ ਕੁੱਲ ਪੰਜ ਵਾਰ ਮੁੱਖ ਮੰਤਰੀ ਬਣੇ ਸਨ।

ਉਹਨਾਂ ਨੇ 1996 ‘ਚ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਸੰਭਾਲੀ ਸੀ। ਉਹ 1957 ‘ਚ ਪਹਿਲੀ ਵਾਰ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਵਿਧਾਇਕ ਬਣੇ ਸਨ। ਐੱਨ.ਡੀ.ਏ ਦੇ ਸੰਸਥਾਪਕ ਤੇ ਕੇਂਦਰ ‘ਚ ਵਾਜਪਾਈ ਦੀ ਸਰਕਾਰ ਬਣਾਉਣ ‘ਚ ਵੱਡੇ ਬਾਦਲ ਨੇ ਅਹਿਮ ਭੂਮਿਕਾ ਨਿਭਾਈ ਸੀ।

ਪ੍ਰਕਾਸ਼ ਸਿੰਘ ਬਾਦਲ 43 ਸਾਲ ਦੀ ਉਮਰ ‘ਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ। 5ਵਾਂ ਕਾਰਜਕਾਲ ਪੂਰਾ ਕਰ 90 ਸਾਲ ਦੀ ਉਮਰ ‘ਚ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਵੀ ਪ੍ਰਕਾਸ਼ ਸਿੰਘ ਬਾਦਲ ਹੀ ਬਣੇ ਸਨ। ਉਹ 1979 ਤੋਂ 1980 ਦੌਰਾਨ ਕੇਂਦਰ ‘ਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ‘ਚ ਖੇਤੀ ਮੰਤਰੀ ਬਣੇ ਸਨ। ਉਹ 2022 ਦੀਆਂ ਵਿਧਾਨਸਭਾ ਚੋਣਾਂ ‘ਚ ਸਭ ਤੋਂ ਵਡੇਰੀ ਉਮਰ ਦੇ ਉਮੀਦਵਾਰ ਰਹੇ ਸਨ ਅਤੇ ਇਹੀ 2022 ਦੀਆਂ ਵਿਧਾਨਸਭਾ ਚੋਣਾਂ ਹੀ ਉਹਨਾਂ ਦੀ ਜ਼ਿੰਦਗੀ ਦੀਆਂ ਆਖ਼ਿਰੀ ਚੋਣਾਂ ਰਹੀਆਂ।

ਬਾਦਲ ਰਾਜਨੀਤੀ ਦੇ ਬਾਬਾ ਬੋਹੜ ਤੇ ਸਿੱਖ ਆਗੂ ਵੀ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ ਖੁਰਾਣਾ ‘ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਮ ਰਘੂਰਾਜ ਸਿੰਘ ਅਤੇ ਮਾਤਾ ਦਾ ਨਾਮ ਸੁੰਦਰੀ ਕੌਰ ਸੀ.. ਉਨ੍ਹਾਂ ਆਪਣੀ ਮੁੱਢਲੀ ਸਿੱਖਿਆ ਇੱਕ ਸਥਾਨਕ ਅਧਿਆਪਕ ਤੋਂ ਲਈ ਅਤੇ ਫਿਰ ਉਹ ਲੰਬੀ ਦੇ ਸਕੂਲ ਵਿੱਚ ਪੜ੍ਹਨ ਲੱਗੇ ਜਿੱਥੇ ਉਹ ਬਾਦਲ ਪਿੰਡ ਤੋਂ ਘੋੜੀ ਉੱਤੇ ਪੜ੍ਹਨ ਜਾਇਆ ਕਰਦੇ ਸਨ…ਹਾਈ ਸਕੂਲ ਦੀ ਪੜ੍ਹਾਈ ਲਈ ਉਹ ਫਿਰੋਜ਼ਪੁਰ ਦੇ ਮਨੋਹਰ ਲਾਲ ਮੈਮੋਰੀਅਲ ਹਾਈ ਸਕੂਲ ਵਿੱਚ ਗਏ…ਕਾਲਜ ਦੀ ਪੜ੍ਹਾਈ ਲਈ ਉਨ੍ਹਾਂ ਸਿੱਖ ਕਾਲਜ ਲਾਹੌਰ ਵਿਚ ਦਾਖਲ ਲਿਆ, ਪਰ ਮਾਈਗ੍ਰੇਸ਼ਨ ਲੈ ਕੇ ਉਹ ਫੋਰਮਨ ਕ੍ਰਿਸ਼ਚੀਅਨ ਕਾਲਜ ਵਿਚ ਦਾਖਲ ਹੋ ਗਏ ਅਤੇ ਇੱਥੋਂ ਹੀ ਉਨ੍ਹਾਂ ਆਪਣੀ ਗਰੈਜ਼ੂਏਸ਼ਨ ਦੀ ਡਿਗਰੀ ਹਾਸਲ ਕੀਤੀ…ਉਹ ਪੀਸੀਐੱਸ ਅਫਸਰ ਬਣਨਾ ਚਾਹੁੰਦੇ ਸਨ ਪਰ ਅਕਾਲੀ ਆਗੂ ਗਿਆਨੀ ਕਰਤਾਰ ਸਿੰਘ ਦੇ ਪ੍ਰਭਾਵ ਹੇਠ ਉਹ ਸਿਆਸਤ ਵਿੱਚ ਆ ਗਏ।

1959 ਵਿੱਚ ਪ੍ਰਕਾਸ ਸਿੰਘ ਬਾਦਲ ਦਾ ਸੁਰਿੰਦਰ ਕੌਰ ਨਾਲ ਵਿਆਹ ਹੋਇਆ.,, ਤੇ ਇਨ੍ਹਾਂ ਦੇ 2 ਬੱਚੇ ਵੀ ਨੇ ਬੇਟਾ ਸੁਖਬੀਰ ਸਿੰਘ ਬਾਦਲ ਜਿਸ ਦਾ ਵਿਆਹ ਮਜੀਠੀਆ ਪਰਿਵਾਰ ਦੀ ਧੀ ਬੀਬੀ ਹਰਸਿਮਰਤ ਕੌਰ ਨਾਲ ਹੋਇਆ ਅਤੇ ਬੇਟੀ ਪੁਨੀਤ ਕੌਰ ਜਿਸਦਾ ਵਿਆਹ ਕੈਰੋਂ ਪਰਿਵਾਰ ਦੇ ਬੇਟੇ ਆਦੇਸ਼ ਪ੍ਰਤਾਪ ਸਿੰਘ ਨਾਲ ਹੋਇਆ, ਇੱਥੇ ਦੱਸ ਦੇਈਏ ਕਿ ਸੁਰਿੰਦਰ ਕੌਰ ਦਾ 2011 ਵਿੱਚ ਕੈਂਸਰ ਦੀ ਬੀਮਾਰੀ ਨਾਲ ਦਿਹਾਂਤ ਹੋ ਗਿਆ ਸੀ,,, ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1970 ਤੋਂ 1971 ਤੱਕ ਪਹਿਲੀ ਵਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਇਸ ਤੋਂ ਬਾਅਦ ਉਹ 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਮੁੱਖ ਮੰਤਰੀ ਰਹਿ ਚੁੱਕੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ 27 ਅਪ੍ਰੈਲ ਨੂੰ ਛੁੱਟੀ ਦਾ ਕੀਤਾ ਐਲਾਨ ਕੀਤਾ ਪੰਜਾਬ ਸਰਕਾਰ ਨੇ