ਚੰਡੀਗੜ੍ਹ, 26 ਅਪ੍ਰੈਲ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਦਫਤਰ ਵਿੱਖੇ ਪਾਰਟੀ ਦਫਤਰ ਲਿਆਂਦਾ ਗਿਆ ਹੈ। ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਪਹੁੰਚੇ। ਉਨ੍ਹਾਂ ਨੇ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕੀਤਾ।
ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਡੇ ਸਿਆਸੀ ਆਗੂ ਪਹੁੰਚ ਰਹੇ ਹਨ। ਇਸ ਤੋਂ ਬਿਨਾ ਆਮ ਲੋਕਾਂ ਦਾ ਵੀ ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਹੜ੍ਹ ਆਇਆ ਹੋਇਆ ਹੈ। ਹਰ ਕੋਈ ਨਮ ਅੱਖਾਂ ਨਾਲ ਵੱਡੇ ਬਾਦਲ ਸਾਬ੍ਹ ਨੂੰ ਸ਼ਰਧਾਂਜਲੀ ਦੇ ਰਿਹਾ ਹੈ।