ਸੜਕ ਹਾਦਸੇ ‘ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ+ਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

  • ਪਿਓ-ਪੁੱਤ ਵੱਖ-ਵੱਖ ਮੋਟਰਸਾਈਕਲਾਂ ‘ਤੇ ਜਾ ਰਹੇ ਸਨ
  • ਬਾਈਕ ਸਵਾਰ ਨੇ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ

ਫਿਰੋਜ਼ਪੁਰ, 27 ਅਪ੍ਰੈਲ 2023 – ਫ਼ਿਰੋਜ਼ਪੁਰ ਵਿੱਚ 16 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵੱਜੋਂ ਹੋਈ ਹੈ। ਸੰਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਸੰਦੀਪ ਸਿੰਘ ਦੇ ਪਿਤਾ ਸੁਖਜੀਤ ਸਿੰਘ ਵਾਸੀ ਲੱਖਾ ਸਿੰਘ ਵਾਲਾ ਹਿਠਾੜ ਨੇ ਦੱਸਿਆ ਹੈ ਕਿ ਉਹ ਅਤੇ ਉਸ ਦਾ ਲੜਕਾ ਵੱਖ-ਵੱਖ ਮੋਟਰਸਾਈਕਲਾਂ ’ਤੇ ਜਾ ਰਹੇ ਸਨ। ਜਦੋਂ ਦੋਵੇਂ ਮਮਦੋਟ ਦਾਣਾ ਮੰਡੀ ਨੇੜੇ ਪੁੱਜੇ ਤਾਂ ਮੁਲਜ਼ਮ ਗੁਰਵਿੰਦਰ ਸਿੰਘ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾ ਕੇ ਉਸ ਦੇ ਲੜਕੇ ਸੰਦੀਪ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਹਾਦਸੇ ਵਿੱਚ ਸੰਦੀਪ ਦੀ ਮੌਤ ਹੋ ਗਈ। ਪਿਤਾ ਦੀ ਸ਼ਿਕਾਇਤ ’ਤੇ ਮਮਦੋਟ ਪੁਲੀਸ ਨੇ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਕੜਮਾ ਜ਼ਿਲ੍ਹਾ ਫਿਰੋਜ਼ਪੁਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਸੁਖਜੀਤ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਉਸ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਰਿਵਾਰ ਨੇ ਆਪਣੇ ਪੁੱਤਰ ਨੂੰ ਲੈ ਕੇ ਬਹੁਤ ਆਸਾਂ ਰੱਖੀਆਂ ਹੋਈਆਂ ਸਨ, ਪਰ ਬੇਵਕਤੀ ਸੜਕ ਹਾਦਸੇ ਵਿਚ ਉਸ ਦੇ ਪੁੱਤਰ ਦੀ ਮੌਤ ਹੋਣ ਕਾਰਨ ਉਸ ਦੇ ਪਰਿਵਾਰ ਦਾ ਬੁਰਾ ਹਾਲ ਹੈ, ਹੁਣ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਉਹ ਕੀ ਕਰਨ।

ਥਾਣਾ ਮਮਦੋਟ ਦੇ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਅੰਤਿਮ ਸਸਕਾਰ ਲਈ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ। ਪੁਲਸ ਨੇ ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ASI ਦਾ ਵਿਚੋਲਾ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ’ਚ ਕਾਬੂ

ਬੇਅਦਬੀ ਕਾਂਡ ਦੇ ਮੁਲਜ਼ਮ ਨੇ ਜੇਲ੍ਹ ‘ਚ ਗਲਾ ਕੱਟ ਕੇ ਆਤਮਹੱਤਿਆ ਕਰਨ ਦੀ ਕੀਤੀ ਕੋਸ਼ਿਸ਼