ਪ੍ਰਕਾਸ਼ ਸਿੰਘ ਬਾਦਲ ਦੇ ਚੁਗੇ ਗਏ ਫੁੱਲ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ

ਬਾਦਲ, 28 ਅਪ੍ਰੈਲ 2023 – ਵੀਰਵਾਰ ਸਵੇਰੇ ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁਗੇ ਉਹਨਾਂ ਦੇ ਪਰਿਵਾਰ ਵੱਲੋਂ ਨਮ ਅੱਖਾਂ ਦੇ ਨਾਲ ਚੁਗੇ ਗਏ। ਇਸ ਸਮੇਂ ਪੂਰਾ ਪਰਿਵਾਰ ਬੇਹਦ ਭਾਵੁਕ ਸੀ। ਅੰਗੀਠਾ ਸੰਭਾਲਣ ਦੀ ਰਸਮ ਅੱਜ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਅਦਾ ਕੀਤੀ ਗਈ। ਬਾਦਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ ਪਿੰਡ ਬਾਦਲ ਵਿਖੇ ਹੋਵੇਗਾ।

ਦੱਸ ਦੇਈਏ ਕਿ ਮੰਗਲਵਾਰ ਰਾਤ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ‘ਚ ਆਖਰੀ ਸਾਹ ਲਏ ਸਨ। ਬੁੱਧਵਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਅਕਾਲੀ ਦਫਤਰ ਵਿਖੇ ਰੱਖਿਆ ਗਿਆ ਤੇ ਬੀਤੇ ਦਿਨ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ ।ਜਿੱਥੇ ਲੱਖਾਂ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਹਾਜ਼ਰੀ ਭਰੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੱਡੀ ਖ਼ਬਰ: ਪੰਜਾਬੀ ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਗ੍ਰਿਫਤਾਰ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ, ਹੁਸ਼ਿਆਰਪੁਰ ਕੋਰਟ ’ਚ ਚੱਲ ਰਿਹਾ ਮੁਕੱਦਮਾ ਰੱਦ