ਐਸ. ਏ. ਐੱਸ. ਨਗਰ, 28 ਅਪ੍ਰੈਲ 2023 – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਐਲਾਨ ਦਿੱਤਾ ਗਿਆ ਹੈ।
ਨਤੀਜਾ ਪ੍ਰੈਸ ਕਾਨਫਰੰਸ ਰਾਹੀਂ ਜਾਰੀ ਕੀਤਾ ਗਿਆ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਆਪਣਾ ਨਤੀਜਾ ਦੇਖ ਸਕਣਗੇ। ਹਾਲਾਂਕਿ, ਵਿਦਿਆਰਥੀ ਅੱਜ ਨਤੀਜਾ ਨਹੀਂ ਦੇਖ ਸਕਣਗੇ, ਕਿਉਂਕਿ ਲਿੰਕ ਕੱਲ ਯਾਨੀ 29 ਅਪ੍ਰੈਲ 2023 ਨੂੰ ਐਕਟੀਵੇਟ ਹੋ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਦੇ ਨਤੀਜੇ ‘ਚ ਸਰਕਾਰੀ ਕੰਨਿਆ ਸਕੂਲ ਮਾਨਸਾ ਦੀ ਲਵਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਗਰਲਜ਼ ਸਕੂਲ ਮਾਨਸਾ ਦੀ ਗੁਰਨੀਤ ਕੌਰ ਨੇ ਦੂਜਾ ਅਤੇ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।