ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਕਿਸੇ ਕੀਮਤ ‘ਤੇ ਨਹੀਂ ਹੋਵੇਗਾ : ਅਸ਼ਵਨੀ ਸ਼ਰਮਾ

ਚੰਡੀਗੜ, 29 ਅਪ੍ਰੈਲ 2023 – ਪੰਜਾਬ ਭਾਜਪਾ ਸਾਰੀਆਂ ਚੋਣਾਂ ਆਪਣੇ ਬਲਬੂਤੇ ਤੇ ਲੜੇਗੀ ਤੇ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਕਿਸੇ ਵੀ ਕੀਮਤ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਨਹੀਂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਨਾਲ਼ੋਂ ਗੱਠਜੋੜ ਤੋਂ ਸਾਫ਼ ਇਨਕਾਰ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਪ੍ਰਧਾਨ ਮੰਤਰੀ ਦਾ ਲੇਖ ਲਿਖਣਾ ਜਾਂ ਪ੍ਰਧਾਨ ਮੰਤਰੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਸ਼ਰਧਾਂਜਲੀ ਦੇਣ ਲਈ ਪੰਜਾਬ ਪੁੱਜਣ ਨੂੰ ਰਾਜਨੀਤੀ ਨਾਲ ਨਾ ਜੋੜਿਆ ਜਾਵੇ।

ਇਹ ਸਿਰਫ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਤੋ ਇਲਾਵਾ ਕੁਝ ਵੀ ਨਹੀ ਹੈ। ਉਹਨਾਂ ਕਿਹਾ ਕਿ ਭਾਜਪਾ ਪਿੰਡਾਂ ਵਿੱਚ ਛਾ ਰਹੀ ਹੈ ਅਤੇ ਸਾਨੂੰ ਪਿੰਡਾਂ ਵਿੱਚ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਤੋਂ ਅਸੀ ਬਹੁਤ ਜਿਆਦਾ ਖੁਸ਼ ਅਤੇ ਹੈਰਾਨ ਵੀ ਹਾਂ। ਉਹਨਾਂ ਕਿਹਾ ਕਿ ਆਉਣ ਵਾਲ਼ੀਆਂ ਸਥਾਨਿਕ ਤੇ ਲੋਕਾਂ ਸਭਾ ਚੋਣਾਂ ਭਾਜਪਾ ਇਕੱਲਿਆਂ ਹੀ ਲੜੇਗੀ।

ਉਹਨਾਂ ਕਿਹਾ ਕਿ ਪੰਜਾਬੀਆ ਨੇ ਦੂਸਰੀਆਂ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ। ਇਹਨਾਂ ਪਾਰਟੀਆਂ ਨੇ ਪੰਜਾਬ ਦਾ ਬੇੜਾ ਗ਼ਰਕ ਕਰ ਦਿੱਤਾ ਹੈ ਤੇ ਇਹ ਗੱਲ ਪੰਜਾਬੀ ਵੀ ਸਮਝ ਚੁੱਕੇ ਹਨ ਕਿ ਸਿਰਫ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਵਿੱਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦੀ ਹੋਈ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ। ਉਹਨਾਂ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ ਉਹੀ ਕਰਦੀ ਹੈ। ਉਹਨਾਂ ਕਿਹਾ ਕਿ ਭਾਜਪਾ ਪੰਜਾਬੀਆਂ ਦੇ ਸਾਰੇ ਸੁਪਨੇ ਪੂਰੇ ਕਰੇਗੀ ਤੇ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰੇਗੀ। ਉਹਨਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਭਗਵੰਤ ਮਾਨ ਸਰਕਾਰ ਤੋ ਦੁਖੀ ਹੈ ਤੇ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਭਾਜਪਾ ਨੂੰ ਵੋਟ ਦੇਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਨੋਟੀਫਿਕੇਸ਼ਨ ਜਾਰੀ,

ਤੂੜੀ ਦੇ ਵਧੇ ਭਾਅ ਨੇ ਮਜ਼ਦੂਰ ਵਰਗ ਦੀਆਂ ‘ਖੁਰਲੀਆਂ ਕੀਤੀਆਂ ਸੁੰਨੀਆਂ’, ਛੋਟੇ ਪਸ਼ੂ ਪਾਲਕ ਪਸ਼ੂ ਵੇਚਣ ਲਈ ਮਜਬੂਰ