ਮਾਨਸਾ, 4 ਮਈ 2023 – ਪੰਜਾਬੀ ਗਾਇਕ ਸਿੱਧ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤਰ ਨੂੰ ਇਨਸਾਫ਼ ਨਾ ਮਿਲਣ ਕਾਰਨ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਚਾਰ ਕਰਨ ਦਾ ਫ਼ੈਸਲਾ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਲੈ ਕੇ 5 ਅਤੇ 6 ਤਰੀਕ ਨੂੰ ਜਲੰਧਰ ਇਲਾਕੇ ‘ਚ ਪੰਜਾਬ ਸਰਕਾਰ ਖਿਲਾਫ ਪ੍ਰਚਾਰ ਕਰਨ ਦਾ ਪ੍ਰੋਗਰਾਮ ਦਿੱਤਾ ਹੈ।
ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਜਲੰਧਰ ‘ਚ ਜਸਟਿਸ ਫਾਰ ਸਿੱਧੂ ਮੂਸੇਵਾਲਾ ਦੀ ਅਗਵਾਈ ‘ਚ ਰੋਸ ਮਾਰਚ ਕਰਨਗੇ। ਇਨਸਾਫ਼ ਲਈ ਜਲੰਧਰ ਲੋਕ ਸਭਾ ਹਲਕੇ ਦੀਆਂ ਵੱਖ-ਵੱਖ ਥਾਵਾਂ ’ਤੇ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਦੀ ਸ਼ੁਰੂਆਤ 5 ਮਾਰਚ ਨੂੰ ਫਿਲੌਰ ਦੇ ਬਾੜਾ ਪਿੰਡ ਅਤੇ ਰੁੜਕਾ ਕਲਾਂ ਤੋਂ ਹੋਵੇਗੀ।
ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਜਲੰਧਰ ਲੋਕ ਸਭਾ ਹਲਕੇ ਦੇ ਸਮੂਹ ਲੋਕਾਂ ਨੂੰ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਇਸ ਯਾਤਰਾ ‘ਚ ਵੱਧ ਤੋਂ ਵੱਧ ਗਿਣਤੀ ‘ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਲਈ ਜਸਟਿਸ ਤੁਹਾਡੇ ਕੋਲ ਆ ਰਿਹਾ ਹੈ।
ਬਲਕੌਰ ਨੇ ਕਿਹਾ ਕਿ ਜਲੰਧਰ ‘ਚ ਚੋਣਾਂ ਹੋ ਰਹੀਆਂ ਹਨ ਅਤੇ ਸਰਕਾਰ ਤੁਹਾਡੇ ਬੂਹੇ ‘ਤੇ ਹੈ। ਭਾਵੇਂ ਉਹ ਹਰ ਐਤਵਾਰ ਨੂੰ ਇਨਸਾਫ਼ ਦੀ ਅਪੀਲ ਕਰਦੇ ਹਨ ਪਰ 5 ਮਈ ਨੂੰ ਉਹ ਵੀ ਆਪਣੇ ਜਸਟਿਸ ਸਿੱਧੂ ਮੂਸੇਵਾਲਾ ਦੀ ਮੰਗ ਲੈ ਕੇ ਤੁਹਾਡੇ ਕੋਲ ਆ ਰਹੇ ਹਨ। ਆਪ ਸਭ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਦਿੱਤੇ ਪ੍ਰੋਗਰਾਮ ਅਨੁਸਾਰ ਮਾਰਚ ਵਿੱਚ ਸ਼ਾਮਲ ਹੋਵੋ, ਉਥੇ ਸਾਰੇ ਇਸ ਮੁੱਦੇ ‘ਤੇ ਗੱਲ ਕਰਨਗੇ।