ਮਹਿਲਾ SHO ਨੂੰ ਲੱਗੀ ਗੋ+ਲੀ, ਲੁਧਿਆਣਾ ਕੀਤਾ ਗਿਆ ਰੈਫਰ

ਫਰੀਦਕੋਟ, 5 ਮਈ 2023 – ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿਲਾ SHO ਦੇ ਗੋਲੀ ਛਾਤੀ ਵਿੱਚ ਲੱਗੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਉਸ ਦੇ ਇਲਾਜ ਵਿਚ ਲੱਗੀ ਹੋਈ ਹੈ।

ਫਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋਗਿੰਦਰ ਕੌਰ ਨੂੰ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਗੋਲੀ ਲੱਗ ਗਈ ਸੀ। ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਉਹ ਆਪਣਾ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦੇਈਏ ਕਿ ਜੋਗਿੰਦਰ ਕੌਰ ਨੂੰ ਇੱਕ ਮਹੀਨਾ ਪਹਿਲਾਂ ਗੋਲੇਵਾਲਾ ਚੌਕੀ ਦਾ ਇੰਚਾਰਜ ਬਣਾਇਆ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪ੍ਰਾਇਮਰੀ ਸਕੂਲ ਟੀਚਰ ਦੀ ਸੜਕ ਹਾਦਸੇ ‘ਚ ਮੌ+ਤ: ਐਕਟਿਵਾ ‘ਤੇ ਧੀ ਨਾਲ ਜਾ ਰਹੀ ਸੀ ਘਰ

ਸੁਰਜਨ ਚੱਠਾ ਦੀ ਗ੍ਰਿਫਤਾਰੀ ਦਾ ਕ੍ਰੈਡਿਟ CM ਮਾਨ ਅਤੇ ਉਨ੍ਹਾਂ ਦੀ ਪਤਨੀ ਨੂੰ, ਪਰ ਪੂਰਾ ਇਨਸਾਫ ਨਹੀਂ ਮਿਲਿਆ – ਕਬੱਡੀ ਖਿਡਾਰੀ ਸੰਦੀਪ ਦੀ ਪਤਨੀ