ਅਮਰੀਕਾ ‘ਚ ਕਪੂਰਥਲਾ ਦੇ ਨੌਜਵਾਨ ਦਾ ਕ+ਤ+ਲ, ਗੈਸ ਸਟੇਸ਼ਨ ਸਟੋਰ ‘ਤੇ ਲੁਟੇਰੇ ਨੇ ਮਾਰੀ ਗੋ+ਲੀ

  • ਕਪੂਰਥਲਾ ਜ਼ਿਲ੍ਹੇ ਦੇ ਪਿੰਡ ਜਲਾਲ ਭੁਲਾਣਾ ਦਾ ਰਹਿਣ ਵਾਲਾ ਸੀ ਨਵਜੋਤ ਸਿੰਘ,
  • ਇੱਕ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਕਪੂਰਥਲਾ, 5 ਮਈ 2023 – ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਿਧੀਪੁਰ ਦੇ ਦੋ ਨੌਜਵਾਨਾਂ ਦੇ ਕਤਲ ਤੋਂ ਬਾਅਦ ਜ਼ਿਲ੍ਹੇ ਦੇ ਇੱਕ ਹੋਰ ਨੌਜਵਾਨ ਦਾ ਅਮਰੀਕਾ ਵਿੱਚ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਵੀਰਵਾਰ ਨੂੰ ਪਿੰਡ ਜਲਾਲ ਭੁਲਾਣਾ ਦੇ ਰਹਿਣ ਵਾਲੇ 30 ਸਾਲਾ ਨਵਜੋਤ ਦੀ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਇਹ ਘਟਨਾ ਵਾਸ਼ਿੰਗਟਨ ਦੇ ਵੈਨਕੂਵਰ ਸ਼ਹਿਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗ ਪੂਰੀ ਕਰਨ ਦੇ ਬਾਵਜੂਦ ਲੁਟੇਰਿਆਂ ਨੇ ਪੰਜਾਬੀ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਲੁਟੇਰੇ ਗੈਸ ਸਟੇਸ਼ਨ ਸਟੋਰ ‘ਚ ਲੁੱਟ ਦੀ ਨੀਅਤ ਨਾਲ ਦਾਖਲ ਹੋਏ, ਜਿਸ ‘ਚ ਮੁਕਾਬਲੇ ‘ਚ ਨਵਜੋਤ ਮਾਰਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਸੀ ਫੁਟੇਜ ਵੀ ਸਾਹਮਣੇ ਆ ਗਈ ਹੈ। ਦੂਜੇ ਪਾਸੇ ਇਸ ਸੂਚਨਾ ਨਾਲ ਪਿੰਡ ਜਲਾਲ ਭੁਲਾਣਾ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਦੁਖੀ ਪਰਿਵਾਰ ਮੁਤਾਬਕ 30 ਸਾਲਾ ਨਵਜੋਤ ਸਿੰਘ ਅਜੇ ਕੁਆਰਾ ਸੀ ਅਤੇ ਉਸ ਦਾ ਹਮੇਸ਼ਾ ਹੀ ਵਿਦੇਸ਼ ‘ਚ ਸੈਟਲ ਹੋਣ ਦਾ ਸੁਪਨਾ ਸੀ। ਉਹ ਲੰਬੇ ਸਮੇਂ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਪਿਛਲੇ ਸਾਲ ਹੀ ਉਹ ਆਪਣੇ ਯਤਨਾਂ ਵਿੱਚ ਸਫਲ ਹੋਇਆ ਸੀ।

ਪਰਿਵਾਰ ਮੁਤਾਬਕ ਨਵਜੋਤ ਵਾਸ਼ਿੰਗਟਨ ਸੂਬੇ ਦੇ ਵੈਨਕੂਵਰ ਸ਼ਹਿਰ ਦੇ ਇਕ ਗੈਸ ਸਟੇਸ਼ਨ ‘ਤੇ ਕੰਮ ਕਰਦਾ ਸੀ। ਸਟੋਰ ‘ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਮ੍ਰਿਤਕ ਦੇ ਵਾਰਸਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਨਵਜੋਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਬੇਨਤੀ ਕੀਤੀ। ਦੂਜੇ ਪਾਸੇ ਸੀਚੇਵਾਲ ਨੇ ਵਿਦੇਸ਼ੀ ਧਰਤੀ ‘ਤੇ ਪੰਜਾਬੀਆਂ ਦੇ ਹੋ ਰਹੇ ਕਤਲਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ

ਪੰਜਾਬ ਦੀ ਇੱਕ ਹੋਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ