ਨਵਜੋਤ ਸਿੱਧੂ ਨੂੰ Z+ ਸੁਰੱਖਿਆ ਮਾਮਲਾ: ਸੁਣਵਾਈ 12 ਮਈ ਤੱਕ ਮੁਲਤਵੀ

ਪਟਿਆਲਾ 5 ਮਈ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਕਿਹਾ ਕਿ ਨਵਜੋਤ ਸਿੱਧੂ ਦੀ ਸੁਰੱਖਿਆ ‘ਚ 24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਸ਼ੁੱਕਰਵਾਰ 12 ਮਈ ਤਕ ਮੁਲਤਵੀ ਕਰ ਦਿੱਤੀ।

ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਪਹਿਲਾਂ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਪਰ ਜਦੋਂ ਉਸ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕੀਤਾ ਗਿਆ ਤਾਂ ਉਸ ਦੀ ਸੁਰੱਖਿਆ ਨੂੰ ਘਟਾ ਕੇ Y+ ਸ਼੍ਰੇਣੀ ਵਿਚ ਕਰ ਦਿੱਤਾ ਗਿਆ, ਜਦੋਂ ਕਿ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਹਾਲ ਹੀ ਵਿਚ ਇਕ ਅਣਪਛਾਤਾ ਵਿਅਕਤੀ ਉਸ ਦੇ ਘਰ ਦੀ ਸੁਰੱਖਿਆ ਨੂੰ ਤੋੜ ਕੇ ਅੰਦਰ ਆ ਗਿਆ ਸੀ। ਅਜਿਹੇ ‘ਚ ਉਨ੍ਹਾਂ ਨੂੰ ਪਹਿਲਾਂ ਮਿਲੀ ਸੁਰੱਖਿਆ ਬਹਾਲ ਹੋਣੀ ਚਾਹੀਦੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਸੂਹਾ-ਹਾਜੀਪੁਰ ਸੜਕ ਦਾ ਨਾਂਅ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ- ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

ਬ੍ਰਿਟੇਨ ਦੇ ਕਿੰਗ ਚਾਰਲਸ ਦੀ ਅੱਜ ਤਾਜਪੋਸ਼ੀ, ਮਹਾਰਾਣੀ ਐਲਿਜ਼ਾਬੇਥ ਦੇ ਦੇਹਾਂਤ ਤੋਂ ਬਾਅਦ ਚਾਰਲਸ ਨੂੰ ਐਲਾਨਿਆ ਗਿਆ ਸੀ ਰਾਜਾ