ਜਲੰਧਰ ‘ਚ ਕੇਜਰੀਵਾਲ ਤੇ CM ਮਾਨ ਅੱਜ ਕਰਨਗੇ ਰੋਡ ਸ਼ੋਅ: ਸੁਸ਼ੀਲ ਰਿੰਕੂ ਲਈ ਕਰਨਗੇ ਚੋਣ ਪ੍ਰਚਾਰ

ਜਲੰਧਰ, 6 ਮਈ 2023 – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਹਰ ਰੋਜ਼ ਰੋਡ ਸ਼ੋਅ ਕੱਢ ਰਹੀ ਹੈ। ਮੁੱਖ ਮੰਤਰੀ ਦੇ ਨਾਲ-ਨਾਲ ਹੁਣ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਸ਼ਹਿਰ ‘ਚ ਰੋਡ ਸ਼ੋਅ ਕਰਨਗੇ। ਆਮ ਆਦਮੀ ਪਾਰਟੀ ਦੇ ਦੋਵੇਂ ਵਿਧਾਇਕਾਂ ਦੇ ਨਾਲ-ਨਾਲ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੀ ਰੋਡ ਸ਼ੋਅ ਮੌਜੂਦ ਰਹਿਣਗੇ।

ਆਮ ਆਦਮੀ ਪਾਰਟੀ ਦਾ ਰੋਡ ਸ਼ੋਅ ਦੁਪਹਿਰ 12 ਵਜੇ ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ) ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸ਼ਹਿਰ ਵਿੱਚ ਤਿੰਨ ਵੱਖ-ਵੱਖ ਰੋਡ ਸ਼ੋਅ ਕੀਤੇ ਜਾਣਗੇ। ਬਸਤੀ ਗੁੱਜਣ ਦੁਪਹਿਰ 3 ਵਜੇ ਅਤੇ ਸੋਢਲ ਰੋਡ ਸ਼ਾਮ 4 ਵਜੇ ਰੋਡ ਸ਼ੋਅ ਕੀਤਾ ਜਾਵੇਗਾ। ਇਸ ਤੋਂ ਬਾਅਦ ਸ਼ਾਮ 5 ਵਜੇ ਐਸ.ਬੀ.ਆਈ ਛਾਉਣੀ ਮਾਰਕੀਟ ਵਿੱਚ ਆਖਰੀ ਰੋਡ ਸ਼ੋਅ ਕੱਢਿਆ ਜਾਵੇਗਾ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ-ਨਾਲ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ, ਮੰਤਰੀ ਅਤੇ ਚੇਅਰਮੈਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕ ਵੀ ਰੋਡ ਸ਼ੋਅ ਵਿੱਚ ਸ਼ਾਮਲ ਹੋਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ‘ਚ ਡਿਸਕ ਦੀ ਆੜ ‘ਚ ਚੱਲ ਰਿਹਾ ਸੀ ਹੁੱਕਾ ਬਾਰ, ਪੁਲਿਸ ਨੇ ਮਾਰਿਆ ਛਾਪਾ

ਬੰਗਲਾਦੇਸ਼ ‘ਚ ਰਿਲੀਜ਼ ਹੋਵੇਗੀ ਪਠਾਨ: ਬੰਗਲਾਦੇਸ਼ ‘ਚ ਪਹਿਲੀ ਵਾਰ ਰਿਲੀਜ਼ ਹੋ ਰਹੀ ਹੈ ਕੋਈ ਹਿੰਦੀ ਫਿਲਮ