ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਨਹੀਂ ਰਹੇ

  • ਜਲੰਧਰ ‘ਚ ਚੋਣ ਪ੍ਰਚਾਰ ਦੌਰਾਨ ਡੰਗ ਦੀ ਵਿਗੜੀ ਸੀ ਸਿਹਤ
  • ਤਬੀਅਤ ਵਿਗੜਨ ‘ਤੇ ਤੁਰੰਤ ਲੁਧਿਆਣਾ ਲਿਜਾਇਆ ਗਿਆ ਪਰ ਸਿਹਤਮੰਦ ਨਾ ਸਕੇ
  • ਡੰਗ ਲਗਾਤਾਰ 6 ਵਾਰ ਰਹਿ ਚੁੱਕੇ ਨੇ ਕੌਂਸਲਰ
  • ਨਗਰ ਨਿਗਮ ਹਾਊਸ ਵਿੱਚ ਵਿਰੋਧੀ ਧਿਰ ਦੇ ਆਗੂ ਵੀ ਰਹਿ ਚੁੱਕੇ ਹਨ ਡੰਗ

ਲੁਧਿਆਣਾ, 7 ਮਈ 2023 – ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਸਿਹਤ ਵਿਗੜਨ ਕਾਰਨ ਦੇਹਾਂਤ ਹੋ ਗਿਆ ਹੈ। ਜਥੇਦਾਰ ਡੰਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਕਾਰਪੋਰੇਟਰ ਵੀ ਸਨ। ਲਗਾਤਾਰ 6 ਵਾਰ ਕੌਂਸਲਰ ਰਹਿ ਚੁੱਕੇ ਅਕਾਲੀ ਆਗੂ ਬਰਭਜਨ ਸਿੰਘ ਡੰਗ ਨਗਰ ਨਿਗਮ ਹਾਊਸ ਵਿੱਚ ਵਿਰੋਧੀ ਧਿਰ ਦੇ ਆਗੂ ਵੀ ਰਹਿ ਚੁੱਕੇ ਹਨ।

ਜੱਥੇਦਾਰ ਹਰਭਜਨ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਡਿਊਟੀ ਲਗਾਈ ਸੀ। ਉਹ ਲੁਧਿਆਣਾ ਦੇ ਨਾਲ ਲੱਗਦੇ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੇ ਪ੍ਰਚਾਰ ਲਈ ਲੱਗੇ ਹੋਏ ਸਨ। ਪ੍ਰਚਾਰ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਤੁਰੰਤ ਲੁਧਿਆਣਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਕਾਲੀ ਆਗੂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਅਕਾਲੀ ਆਗੂ ਸੁਰਿੰਦਰ ਸਿੰਘ ਬੰਟੀ ਚੌਹਾਨ ਨੇ ਕਿਹਾ ਕਿ ਹਰਭਜਨ ਸਿੰਘ ਪਾਰਟੀ ਦੇ ਬਹੁਤ ਹੀ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਦਾ ਇਲਾਕੇ ਦੇ ਲੋਕਾਂ ਵਿੱਚ ਚੰਗਾ ਪ੍ਰਭਾਵ ਸੀ। ਇਹੀ ਕਾਰਨ ਸੀ ਕਿ ਉਹ ਲਗਾਤਾਰ 6 ਵਾਰ ਕੌਂਸਲਰ ਚੁਣੇ ਗਏ। ਉਨ੍ਹਾਂ ਦੱਸਿਆ ਕਿ ਜਥੇਦਾਰ ਹਰਭਜਨ ਡੰਗ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਮਾਡਲ ਟਾਊਨ ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਰਬਾਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟਰੀਟ ’ਤੇ ਧਮਾਕਾ ਮਾਮਲਾ: ਸਥਿਤੀ ਕਾਬੂ ਹੇਠ, ਜਾਂਚ ਜਾਰੀ ਹੈ, ਘਬਰਾਉਣ ਦੀ ਲੋੜ ਨਹੀਂ – ਅੰਮ੍ਰਿਤਸਰ ਪੁਲਿਸ

ਅੱਜੇ ਤੱਕ ਨਹੀਂ ਦੇਖਣ ਨੂੰ ਮਿਲੀ ਗਰਮੀ, ਦਿਖਿਆ ਪੱਛਮੀ ਗੜਬੜੀ ਦਾ ਅਸਰ, ਪਰ ਹੁਣ ਤਾਪਮਾਨ 40 ਨੂੰ ਕਰੇਗਾ ਪਾਰ