ਜਲੰਧਰ, 10 ਮਈ 2023 – ਜਲੰਧਰ ਜਿਮਨੀ ਚੋਣ ਦੇ ਲਈ ਅੱਜ ਸੇਵਰ ਦੇ 8 ਵਜੇ ਤੋਂ ਹੀ ਵੋਟਾਂ ਪੈ ਰਹੀਆਂ ਹਨ। ਚੋਣ ਕਮਿਸ਼ਨ ਦੇ ਵਲੋਂ ਜਾਰੀ ਰਿਪੋਰਟ ਮੁਤਾਬਿਕ, 11 ਵਜੇ ਤੱਕ 17.07 ਫ਼ੀਸਦੀ ਵੋਟਾਂ ਪਈਆਂ ਹਨ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਦੇ ਵਲੋਂ ਸਵੇਰੇ ਵੀ ਪਹਿਲੇ ਇੱਕ ਘੰਟੇ ਦੀ ਰਿਪੋਰਟ ਜਾਰੀ ਕੀਤੀ ਗਈ ਸੀ ਉਸ ਰਿਪੋਰਟ ਮੁਤਾਬਿਕ ਪਹਿਲੇ ਘੰਟੇ ‘ਚ ਸਿਰਫ਼ 5.21% ਵੋਟਿੰਗ ਹੋਈ ਸੀ।
ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ ’ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ।