ਫਰੀਦਕੋਟ, 17 ਮਈ 2023 – ਬੀਤੇ ਦਿਨੀਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਅੱਜ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿਥੇ ਅਦਾਲਤ ਨੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਦੱਸ ਦੀਏ ਕਿ ਬੀਤੇ ਕੱਲ੍ਹ ਫਿਰੋਜ਼ਪੁਰ ਵਿਖੇ ਵਿਜੀਲੈਂਸ ਦਫ਼ਤਰ ਕੁਸ਼ਲਦੀਪ ਸਿੰਘ ਨੂੰ ਬੁਲਾਇਆ ਸੀ ਤੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਕੁਸ਼ਲਦੀਪ ਸਿੰਘ ਢਿੱਲੋਂ 22 ਮਈ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਦੁਬਾਰਾ ਪੇਸ਼ ਹੋਣਗੇ। ਪੇਸ਼ੀ ਤੋਂ ਪਹਿਲਾਂ ਕੁਸ਼ਲਦੀਪ ਸਿੰਘ ਢਿੱਲੋਂ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਪਹੁੰਚੇ ਸਨ।