- 20 ਮਈ ਨੂੰ ਅੰਮ੍ਰਿਤਸਰ ‘ਚ ਹੋਵੇਗੀ ਮੀਟਿੰਗ,
- ਮੀਟਿੰਗ ਦੀ ਅਗਵਾਈ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ,
ਅੰਮ੍ਰਿਤਸਰ, 19 ਮਈ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 20 ਮਈ ਨੂੰ ਸੱਦ ਲਈ ਹੈ। ਇਸ ਮੀਟਿੰਗ ਦੀ ਅਗਵਾਈ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਆਪ’ ਆਗੂ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਕੁੜਮਾਈ ‘ਚ ਸ਼ਾਮਲ ਹੋਣ ਲਈ ਗਏ ਸਨ। ਉਦੋਂ ਤੋਂ ਉਹ ਸਵਾਲਾਂ ਦੇ ਘੇਰੇ ‘ਚ ਹਨ।
ਇੰਨਾ ਹੀ ਨਹੀਂ ਪਿਛਲੇ ਕੁਝ ਸਮੇਂ ਤੋਂ ਜਥੇਦਾਰ ਅਤੇ ਅਕਾਲੀ ਦਲ ਦਰਮਿਆਨ ਖਟਾਸ ਚੱਲ ਰਹੀ ਸੀ। ਜਥੇਦਾਰਾਂ ਨੇ ਕਈ ਵਾਰ ਅਕਾਲੀ ਦਲ ਦੀ ਕਮਜ਼ੋਰੀ ਦੀ ਗੱਲ ਕੀਤੀ ਹੈ। ਇੰਨਾ ਹੀ ਨਹੀਂ ਇੱਕ ਵਾਰ ਤਾਂ ਜਥੇਦਾਰ ਨੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਸਲਾਹ ਵੀ ਦਿੱਤੀ ਸੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਦਾ ਅਕਾਲੀ ਦਲ ਵੱਲੋਂ ਹੀ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।