ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, 5172 ਅਧਿਆਪਕਾਂ ਨੇ ਕੀਤਾ ਸੀ ਅਪਲਾਈ

  • ਖਾਲੀ ਅਸਾਮੀਆਂ ‘ਤੇ ਮਿਲੇ ਸਟੇਸ਼ਨ,
  • 275 ਨਾਨ-ਟੀਚਿੰਗ ਸਟਾਫ਼ ਮੁਲਾਜ਼ਮਾਂ ਦੇ ਵੀ ਤਬਾਦਲੇ

ਮੋਹਾਲੀ, 21 ਮਈ 2023 – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ ਵਿੱਚ 17 ਤੋਂ 19 ਮਈ ਤੱਕ ਜ਼ਿਲ੍ਹੇ ਅੰਦਰ ਕੁੱਲ 5172 ਅਧਿਆਪਕਾਂ ਨੇ ਬਦਲੀਆਂ ਲਈ ਆਨਲਾਈਨ ਅਪਲਾਈ ਕੀਤਾ ਸੀ।

ਅਪਲਾਈ ਕਰਨ ਵਾਲੇ ਕੁੱਲ 5172 ਅਧਿਆਪਕਾਂ ਵਿੱਚੋਂ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਸਾਰੇ ਅਧਿਆਪਕ ਉਹ ਹਨ ਜਿਨ੍ਹਾਂ ਦਾ ਜ਼ਿਲ੍ਹੇ ਅਧੀਨ ਪੈਂਦੇ ਸਕੂਲਾਂ ਦੀਆਂ ਖਾਲੀ ਅਸਾਮੀਆਂ ’ਤੇ ਤਬਾਦਲਾ ਕੀਤਾ ਗਿਆ ਹੈ।

ਸਕੂਲਾਂ ਦੇ 308 ਨਾਨ-ਟੀਚਿੰਗ ਸਟਾਫ਼ ਦੇ ਮੁਲਾਜ਼ਮਾਂ ਨੇ ਵੀ ਤਬਾਦਲੇ ਲਈ ਅਰਜ਼ੀਆਂ ਦਿੱਤੀਆਂ ਸਨ। ਇਨ੍ਹਾਂ ਵਿੱਚੋਂ 275 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਦਾਅਵੇ ਅਨੁਸਾਰ ਇਹ ਤਬਾਦਲਾ ਪੂਰੀ ਪਾਰਦਰਸ਼ਤਾ ਨਾਲ ਪ੍ਰਾਪਤ ਮੈਰਿਟ ਅੰਕਾਂ ਦੇ ਆਧਾਰ ‘ਤੇ ਆਨਲਾਈਨ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਮਜ਼ਦੂਰ ਕੋਲੋਂ ਤੰਬਾਕੂ ਮਿਲਿਆ, ਪੜ੍ਹੋ ਕੀ ਹੈ ਪੂਰਾ ਮਾਮਲਾ

ਬੰਦੂਕ ਦੀ ਨੋਕ ‘ਤੇ ਆੜ੍ਹਤੀ ਕੋਲੋਂ ਲੁੱਟ, ਲੋਕਾਂ ਨੇ ਇੱਕ ਲੁਟੇਰੇ ਨੂੰ ਕੀਤਾ ਕਾਬੂ