ਹਾਦਸਿਆਂ ‘ਚ ਅਜਾਂਈ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਪੰਜਾਬ ਸਰਕਾਰ ਗੰਭੀਰ – ਡਾ. ਬਲਬੀਰ ਸਿੰਘ

  • ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ 7ਵੇਂ ਸੰਯੁਕਤ ਰਾਸ਼ਟਰ ਸੜਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਸਾਇਕਲ ਰੈਲੀ

ਪਟਿਆਲਾ, 21 ਮਈ 2023 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ ਤਾਂ ਕਿ ਸੜਕ ਹਾਦਸਿਆਂ ਕਰਕੇ ਅਜਾਂਈ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਡਾ. ਬਲਬੀਰ ਸਿੰਘ ਅੱਜ ਇੱਥੇ ਪੋਲੋ ਗਰਾਊਂਡ ਨੇੜੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ 7ਵੇਂ ਸੰਯੁਕਤ ਰਾਸ਼ਟਰ ਸੜਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ‘ਸਾਈਕਲ ਸਵਾਰਾਂ ਅਤੇ ਗੈਰ ਮੋਟਰਾਈਜ਼ਡ ਟਰਾਂਸਪੋਰਟ ਵਰਤੋਂਕਾਰਾਂ’ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਰਵਾਈ ਸਾਇਕਲ ਰੈਲੀ ਨੂੰ ਰਵਾਨਾ ਕਰਨ ਪੁੱਜੇ ਹੋਏ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੜਕ ਸੁਰੱਖਿਆ ਨੇਮਾਂ ਦੀ ਅਣਦੇਖੀ ਕਰਕੇ ਵਾਪਰਦੇ ਸੜਕ ਹਾਦਸਿਆਂ ਕਾਰਨ ਪੰਜਾਬ ਸਮੇਤ ਸਾਡੇ ਦੇਸ਼ ਅੰਦਰ ਹਜਾਰਾਂ ਦੀ ਗਿਣਤੀ ‘ਚ ਕੀਮਤੀ ਮਨੁੱਖੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਾਈਵੇ ਪੈਟੋਰਲ ਵ੍ਹੀਕਲ ਟੀਮਾਂ ਦਾ ਗਠਨ ਕੀਤਾ ਹੈ, ਜਿਹੜੀਆਂ ਕਿ ਐਂਬੂਲੈਂਸਾਂ ਤੇ ਰਿਕਵਰੀ ਵੈਨਾਂ ਨਾਲ ਲੈਸ ਹੋਣਗੀਆਂ ਅਤੇ ਹਾਦਸੇ ਦੇ ਤੁਰੰਤ ਬਾਅਦ ਫੱਟੜਾਂ ਨੂੰ ਹਸਪਤਾਲ ਪਹੁੰਚਾ ਕੇ ਮਨੁੱਖੀ ਜਾਨਾਂ ਬਚਾਉਣ ਦਾ ਯਤਨ ਕਰਨਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਬਣਾਈ ਸਾਈਕਲ ਲੇਨ, ਗੈਰ ਮੋਟਰਾਈਜ਼ਡ ਟਰਾਂਸਪੋਰਟ ਵਰਤੋਂਕਾਰਾਂ ਨੂੰ ਤਰਜੀਹ ਦੇਣ ਦੀ ਇੱਕ ਨਵੀਂ ਪਹਿਲਕਦਮੀ ਹੈ ਅਤੇ ਇਸੇ ਤਰਜ ‘ਤੇ ਪੈਦਲ ਚੱਲਣ ਵਾਲਿਆਂ ਤੇ ਸਾਇਕਲ ਸਵਾਰਾਂ ਦੀ ਸੁਰੱਖਿਆ ਲਈ ਹੋਰ ਵੀ ਪ੍ਰਬੰਧ ਕੀਤੇ ਜਾ ਰਹੇ ਹਨ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਰੰਗਲਾ ਪੰਜਾਬ ਬਣਾਉਣ ਲਈ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਤਾਂ ਬੇਹੱਦ ਲਾਜਮੀ ਹੈ ਹੀ ਪ੍ਰੰਤੂ ਜੇਕਰ ਸ਼ਹਿਰਾਂ ‘ਚ ਘੱਟ ਦੂਰੀ ਦਾ ਫ਼ਾਸਲਾ ਤੈਅ ਕਰਨ ਲਈ ਸਾਇਕਲ ਜਾਂ ਪੈਦਲ ਜਾਣਾ ਸ਼ੁਰੂ ਕੀਤਾ ਜਾਵੇ ਤਾਂ ਇਹ ਵਾਤਾਵਰਣ ਸ਼ੁੱਧਤਾ ਦੇ ਨਾਲ-ਨਾਲ ਸਾਡੀ ਸਿਹਤ ਠੀਕ ਹੋਵੇਗੀ ਤੇ ਦੇਸ਼ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨੂੰ ਸਾਇਕਲ ਚਲਾਉਣਾ ਸਾਰੀ ਉਮਰ ਜਾਰੀ ਰੱਖਣ ਲਈ ਪ੍ਰੇਰਿਤ ਵੀ ਕੀਤਾ।

ਸੁਰੱਖਿਅਤ ਪੰਜਾਬ ਤੇ ਸੋਹਣਾ ਪੰਜਾਬ ਮੰਤਵ ਨੂੰ ਲੈਕੇ ਪੰਜਾਬ ਸਟੇਟ ਰੋਡ ਸੇਫਟੀ ਕਾਊਂਸਲ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਇਸ ਸਾਈਕਲ ਰੈਲੀ ਵਿੱਚ ਆਮ ਨਾਗਰਿਕਾਂ, ਵਿਦਿਆਰਥੀਆਂ ਤੇ ਖਿਡਾਰੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਡਾ. ਬਲਬੀਰ ਸਿੰਘ ਵੱਲੋਂ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਏ.ਆਈ.ਜੀ. ਦੇਸ ਰਾਜ, ਐਸ.ਪੀ. ਹਰਬੰਤ ਕੌਰ ਤੇ ਚੰਦ ਸਿੰਘ, ਡੀ.ਐਸ.ਪੀ. ਕਰਮਵੀਰ ਤੂਰ, ਜ਼ਿਲ੍ਹਾ ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰਜੀਤ ਬਰਾੜ, ਕਰਨਲ ਜੇ.ਵੀ., ਬਲਵਿੰਦਰ ਸੈਣੀ, ਸੁਰਜੀਤ ਗਾਂਧੀ ਤੇ ਲਾਲ ਸਿੰਘ ਸਮੇਤ ਵੱਡੀ ਗਿਣਤੀ ਐਨ.ਜੀ.ਓਜ ਦੇ ਨੁਮਾਇੰਦੇ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌ+ਤ, ਸੜਕ ‘ਤੇ ਪਿਆ ਦੇਖ ਲੋਕਾਂ ਨੇ ਪੁਲਿਸ ਨੂੰ ਦਿੱਤੀ ਸੂਚਨਾ

ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਨ ਦਾ ਟਵੀਟ, ਪੜ੍ਹੋ ਕੀ ਕਿਹਾ ?