ਅੰਮ੍ਰਿਤਸਰ, 21 ਮਈ 2023 – ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਵੀਟ ਕਰਦਿਆਂ ਕਿਹਾ ਕਿ, “ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ…”
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਤ ਹੋਣ ਵਾਲੀ ਗੁਰਬਾਣੀ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਸਵਾਲ ਚੁੱਕੇ ਜਾਂਦੇ ਰਹੇ ਹਨ।