ਚੱਲਦੀ ਟਰੇਨ ‘ਚ ਯਾਤਰੀ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌ+ਤ: ਫਰੀਦਕੋਟ ਰੇਲਵੇ ਸਟੇਸ਼ਨ ‘ਤੇ ਉਤਾਰੀ ਲਾ+ਸ਼

  • ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਯਾਤਰੀ

ਫਰੀਦਕੋਟ, 23 ਮਈ 2023 – ਜੰਮੂਤਵੀ ਤੋਂ ਅਹਿਮਦਾਬਾਦ ਜਾ ਰਹੀ ਜੰਮੂਤਵੀ ਐਕਸਪ੍ਰੈਸ ਟਰੇਨ ਵਿੱਚ ਸਫਰ ਕਰ ਰਹੇ ਗੁਜਰਾਤ ਦੇ ਇੱਕ ਯਾਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਫਰੀਦਕੋਟ ਰੇਲਵੇ ਸਟੇਸ਼ਨ ‘ਤੇ ਪਹੁੰਚਣ ‘ਤੇ ਟਰੇਨ ‘ਚੋਂ ਉਤਾਰ ਲਿਆ ਗਿਆ। ਇਸ ਦੇ ਨਾਲ ਹੀ ਯਾਤਰੀ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

ਯਾਤਰੀ ਟਰੇਨ ਦੇ ਸਲੀਪਰ ਕੋਚ 8 ‘ਚ ਸਫਰ ਕਰ ਰਿਹਾ ਸੀ, ਉਹ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਗੁਜਰਾਤ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਟਰੇਨ ਫਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਫਰੀਦਕੋਟ ਰੇਲਵੇ ਸਟੇਸ਼ਨ ਵੱਲ ਜਾ ਰਹੀ ਸੀ ਤਾਂ ਯਾਤਰੀ ਨੂੰ ਦਿਲ ਦਾ ਦੌਰਾ ਪਿਆ। ਟਰੇਨ ‘ਚ ਯਾਤਰੀ ਦੀ ਮੌਤ ਦੀ ਸੂਚਨਾ ਫਰੀਦਕੋਟ ਰੇਲਵੇ ਸਟੇਸ਼ਨ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਟਰੇਨ ਨੂੰ ਫਰੀਦਕੋਟ ਵਿਖੇ ਰੋਕ ਦਿੱਤਾ ਗਿਆ।

ਅੱਧੇ ਘੰਟੇ ਦੀ ਰਸਮੀ ਕਾਨੂੰਨੀ ਕਾਰਵਾਈ ਤੋਂ ਬਾਅਦ ਟਰੇਨ ਨੂੰ ਅੱਗੇ ਭੇਜ ਦਿੱਤਾ ਗਿਆ। ਫਰੀਦਕੋਟ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਐਸਬੀ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਯਾਤਰੀ ਦੀ ਲਾਸ਼ ਨੂੰ ਜੀਆਰਪੀ ਹਵਾਲੇ ਕਰ ਦਿੱਤਾ ਗਿਆ ਹੈ। ਯਾਤਰੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ: 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਚੰਡੀਗੜ੍ਹ ਪੁਲਿਸ ਦੀ ਕਸਟਡੀ ‘ਚੋਂ ਭੱਜਿਆ ਚੋਰ, ਪੁਲਿਸ ਨੇ 24 ਘੰਟਿਆਂ ‘ਚ ਹੀ ਕੀਤਾ ਕਾਬੂ